ਤਿੰਨ ਸ਼ੂਟਰਾਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ
ਫਰੀਦਕੋਟ/ਬਿਊਰੋ ਨਿਊਜ਼ : ਬੇਅਦਬੀ ਦੇ ਆਰੋਪਾਂ ’ਚ ਘਿਰੇ ਡੇਰਾ ਪ੍ਰੇਮੀ ਪਰਦੀਪ ਸਿੰਘ ਦਾ ਲੰਘੇ ਕੱਲ੍ਹ ਫਰੀਦਕੋਟ ਵਿਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਹੱਤਿਆ ਮਾਮਲੇ ’ਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਸ਼ੂਟਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਇਨ੍ਹਾਂ ਸ਼ੂਟਰਾਂ ਨੇ ਪੁਲਿਸ ਨਾਲ ਮੁਕਾਬਲਾ ਵੀ ਕੀਤਾ। ਇਨ੍ਹਾਂ ਨੂੰ ਪਟਿਆਲਾ ਨੇੜਲੇ ਪਿੰਡ ਬਖਸ਼ੀਵਾਲਾ ਤੋਂ ਗਿ੍ਰਫ਼ਤਾਰ ਕੀਤਾ ਗਿਆ। ਇਨ੍ਹਾਂ ’ਚੋਂ ਦੋ ਸ਼ੂਟਰ ਰੋਹਤਕ ਅਤੇ ਇਕ ਭਿਵਾਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਜਦਕਿ ਇਨ੍ਹਾਂ ਸ਼ੂਟਰਾਂ ਵਿਚੋਂ ਦੋ ਨੂੰ ਨਾਬਾਲਗ ਦੱਸਿਆ ਜਾ ਰਿਹਾ ਹੈ। ਉਧਰ ਪਰਦੀਪ ਸਿੰਘ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਮਿ੍ਰਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ ਪ੍ਰੰਤੂ ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਨੇ ਕਿਹਾ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਉਹ ਓਨੀ ਪਰਦੀਪ ਸਿੰਘ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਰਿਵਾਰ ਨੇ ਕਿਹਾ ਕਿ ਜੇਕਰ ਇਨਸਾਫ਼ ਮਿਲਣ ’ਚ ਦੇਰ ਹੋਈ ਤਾਂ ਉਹ ਮਿ੍ਰਤਕ ਦੇਹ ਨੂੰ ਚੌਰਾਹੇ ’ਚ ਰੱਖਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਧਰ ਡੇਰਾ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਵੀ ਪਰਿਵਾਰ ਦੇ ਫੈਸਲੇ ਦੇ ਨਾਲ ਸਹਿਮਤ ਹਨ। ਉਧਰ ਡੇਰਾ ਪ੍ਰੇਮੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਘਟਨਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਵੱਲੋਂ ਅੰਜ਼ਾਮ ਦੇਣ ਦੀ ਗੱਲ ਸਾਹਮਣੇ ਆਈ ਹੈ। ਜਿਨ੍ਹਾਂ ਵਿਚ 4 ਸ਼ੂਟਰ ਹਰਿਆਣਾ ਨਾਲ ਅਤੇ ਦੋ ਸ਼ੂਟਰ ਫਰੀਦਕੋਟ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਦਕਿ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਪਹਿਲਾਂ ਹੀ ਲੈ ਚੁੱਕਿਆ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …