-2.7 C
Toronto
Friday, February 6, 2026
spot_img
Homeਪੰਜਾਬਕਾਂਗਰਸ ਨੇ ਭਗਵੰਤ ਮਾਨ ਦੀ ਵੀਡੀਓ ਨੂੰ ਨਕਾਰਿਆ

ਕਾਂਗਰਸ ਨੇ ਭਗਵੰਤ ਮਾਨ ਦੀ ਵੀਡੀਓ ਨੂੰ ਨਕਾਰਿਆ

congress_5_0_0_0_0_0_0_0_0_0_0_0_0_0_0_0_1_0ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਭਗਵੰਤ ਮਾਨ ‘ਤੇ ਤਾਬੜਤੋੜ ਹਮਲੇ ਕਰਦਿਆਂ ਸਵਾਲ ਕੀਤਾ ਕਿ ਉਹ ਕੌਣ ਹੁੰਦੇ ਹਨ ਅਮਰਿੰਦਰ ਸਿੰਘ ਦੀ ਦੇਸ਼ ਭਗਤੀ ‘ਤੇ ਸਵਾਲ ਖੜ੍ਹੇ ਕਰਨ ਵਾਲੇ। ਕਾਂਗਰਸੀ ਆਗੂਆਂ ਨੇ ਆਖਿਆ ਕਿ ਮਾਨ ਖੁਦ ਸੂਬੇ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਚਰਚਾ ਕਰਨ ਵਿਚ ਨਾਕਾਮ ਰਹੇ ਹਨ। ਕਾਂਗਰਸੀ ਆਗੂ ਅਵਤਾਰ ਹੈਨਰੀ, ਤ੍ਰਿਪਤ ਰਾਜਿੰਦਰ ਬਾਜਵਾ ਤੇ ਰਾਣਾ ਕੇ ਪੀ ਸਿੰਘ ਨੇ ਸਾਂਝੇ ਬਿਆਨ ਵਿਚ ਆਖਿਆ ਕਿ ਸਚਾਈ ਤਾਂ ਇਹ ਹੈ ਕਿ ਕੇਜਰੀਵਾਲ ਖੁਦ ਕੈਪਟਨ ਅਮਰਿੰਦਰ ਸਿੰਘ ਨਾਲ ਬਹਿਸ ਕਰਨ ਤੋਂ ਭੱਜ ਗਏ ਅਤੇ ਮਾਨ ਹੁਣ ਪੋਚੇ ਮਾਰਨ ‘ਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਬਹਿਸ ਵਾਲੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਨੇ ਇਕ ਵੀਡੀਓ ਫੇਸਬੁੱਕ ‘ਤੇ ਪਾਈ ਸੀ, ਜਿਸ ‘ਤੇ ਟਿੱਪਣੀ ਕਰਦਿਆਂ ਕਾਂਗਰਸੀ ਆਗੂਆਂ ਨੇ ਜਿੱਥੇ ਵੀਡੀਓ ਨੂੰ ਖਾਰਜ ਕੀਤਾ, ਉਥੇ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ।

RELATED ARTICLES
POPULAR POSTS