-16.7 C
Toronto
Friday, January 30, 2026
spot_img
Homeਪੰਜਾਬਫਿਰੋਜ਼ਪੁਰ ਜੇਲ੍ਹ ਦਾ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਗਿ੍ਰਫ਼ਤਾਰ

ਫਿਰੋਜ਼ਪੁਰ ਜੇਲ੍ਹ ਦਾ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਗਿ੍ਰਫ਼ਤਾਰ

ਮਾਮਲਾ : ਕੈਦੀਆਂ ਨੂੰ ਨਸ਼ਾ ਤੇ ਮੋਬਾਇਲ ਫੋਨ ਸਪਲਾਈ ਕਰਨ ਦਾ
ਫ਼ਿਰੋਜ਼ਪੁਰ/ਬਿਊਰੋ ਨਿੳਜ਼ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਕੈਦੀਆਂ ਨੂੰ ਜੇਲ੍ਹ ਅੰਦਰ ਨਸ਼ਾ ਅਤੇ ਮੋਬਾਇਲ ਫੋਨ ਸਪਲਾਈ ਕੇ ਆਰੋਪ ਤਹਿਤ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਉਸ ਖਿਲਾਫ਼ ਥਾਣਾ ਸਿਟੀ ’ਚ ਆਈਪੀਸੀ ਦੀਆਂ ਵੱਖ-ਵੱਖ ਧਾਰਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਦੇ ਮੁਖੀ ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ੍ਹ ਅੰਦਰ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਆਪਣੇ ਜੇਲ੍ਹ ਸਟਾਫ਼ ਨਾਲ ਮਿਲ ਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਵੱਡੇ ਪੱਧਰ ’ਤੇ ਨਸ਼ਾ ਅਤੇ ਮੋਬਾਇਲ ਫੋਨ ਮੁਹੱਈਆ ਕਰਵਾਉਂਦਾ ਹੈ। ਆਰੋਪ ਇਹ ਵੀ ਹੈ ਕਿ ਉਹ ਨਸ਼ਾ ਤਸਕਰਾਂ ਕੋਲੋਂ ਖੁਦ ਨਸ਼ਾ ਲੈ ਕੇ ਜੇਲ੍ਹ ਅੰਦਰ ਸਪਲਾਈ ਕਰਦਾ ਸੀ। ਮਿਲੀ ਸੂਚਨਾ ਅਨੁਸਾਰ ਪੁਲਿਸ ਨੂੰ ਦੋ ਮੋਬਾਇਲ ਫੋਨ ਨੰਬਰ ਵੀ ਦੱਸੇ ਗਏ ਜੋ ਉਸ ਵਕਤ ਜੇਲ੍ਹ ਅੰਦਰ ਐਕਟਿਵ ਸਨ। ਮੀਡੀਆ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਕਥਿਤ ਤੌਰ ’ਤੇ ਮੋਟੀ ਰਕਮ ਲੈ ਕੇ ਪੰਜ ਮੋਬਾਇਲ ਫੋਨ ਜੇਲ੍ਹ ਅੰਦਰ ਬੰਦ ਗੈਂਗਸਟਰਾਂ ਨੂੰ ਮੁਹੱਈਆ ਕਰਵਾਏ ਸਨ। ਪੂਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੁਲਿਸ ਨੇ ਜੇਲ੍ਹ ਸੁਪਰਡੈਂਟ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES
POPULAR POSTS