Breaking News
Home / ਪੰਜਾਬ / ਮਜੀਠੀਆ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ

ਮਜੀਠੀਆ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ

ਕਿਹਾ : ਜੇਕਰ ਸੂਬੇ ਅੰਦਰ ਭਾਈਚਾਰਕ ਸਾਂਝ ਕਾਇਮ ਰਹੇਗੀ ਤਾਂ ਹੀ ਸੂਬਾ ਕਰੇਗਾ ਤਰੱਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਉਨ੍ਹਾਂ ਜਮ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਰਗੜੇ ਲਾਏ ਅਤੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ, ਆਏ ਦਿਨ ਪੰਜਾਬ ਵਿਚ ਕਤਲ ਹੋ ਰਹੇ ਹਨ ਪ੍ਰੰਤੂ ਪੰਜਾਬ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਲਈ ਪ੍ਰਚਾਰ ਕਰਨ ’ਚ ਰੁੱਝੀ ਹੋਈ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਸੂਬੇ ਅੰਦਰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰਹੇਗੀ ਤਦ ਹੀ ਸੂਬਾ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਉਸ ਤੋਂ ਬਾਅਦ ਸੰਦੀਪ ਨੰਗਲ ਅੰਬੀਆਂ, ਹਰਜੀਤ ਸਿੰਘ, ਸਿੱਧੂ ਮੂਸੇਵਾਲਾ ਅਤੇ ਲੰਘੇ ਕੱਲ੍ਹ ਫਰੀਦਕੋਟ ’ਚ ਇਕ ਡੇਰਾ ਪ੍ਰੇਮੀ ਦੀ ਸ਼ਰ੍ਹੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਪ੍ਰੰਤੂ ਭਗਵੰਤ ਮਾਨ ਸਰਕਾਰ ਆਪਣੀ ਹੀ ਧੁਨ ਵਿਚ ਮਗਨ ਹੈ। ਇਨ੍ਹਾਂ ਉਪਰੋਕਤ ਨਾਵਾਂ ਤੋਂ ਇਲਾਵਾ ਵੀ ਪੰਜਾਬ ਵਿਚ ਆਏ ਦਿਨ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਹੌਲ ਇਸੇ ਤਰ੍ਹਾਂ ਬਣਿਆ ਰਿਹਾ ਤਾਂ ਕੋਈ ਵੀ ਨਿਵੇਸ਼ਕ ਪੰਜਾਬ ਅੰਦਰ ਨਿਵੇਸ਼ ਨਹੀਂ ਕਰੇਗਾ ਅਤੇ ਪੰਜਾਬ ਦੇ ਲੋਕ ਵੀ ਹੁਣ ਇੰਨੇ ਘਬਰਾਏ ਹੋਏ ਹਨ ਕੋਈ ਵੀ ਵਿਅਕਤੀ ਆਪਣੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ 100 ਵਾਰ ਸੋਚਦਾ ਹੈ।

 

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …