Breaking News
Home / ਭਾਰਤ / ਕਾਂਗਰਸ ਪਾਰਟੀ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ

ਕਾਂਗਰਸ ਪਾਰਟੀ ਨੇ ਗੁਜਰਾਤ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਕੀਤਾ ਜਾਰੀ

10 ਲੱਖ ਨੌਕਰੀਆਂ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਵਾਅਦਾ
ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ ਨੇ ਗੁਜਰਾਤ ਚੋਣਾਂ ਦੇ ਲਈ ਅੱਜ ਸ਼ਨੀਵਾਰ ਨੂੰ ਅਹਿਮਦਾਬਾਦ ਵਿਚ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ’ਚ ਪਾਰਟੀ ਨੇ 10 ਲੱਖ ਨੌਕਰੀਆਂ ਦੇਣ ਦਾ ਜਿੱਥੇ ਵਾਅਦਾ ਕੀਤਾ ਹੈ, ਉਥੇ ਹੀ ਕਿਸਾਨਾਂ ਦਾ ਕਰਜ਼ਾ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਵੀ ਆਖੀ ਗਈ ਹੈ। ਆਪਣੇ ਮੈਨੀਫੈਸਟੋ ’ਚ ਕਾਂਗਰਸ ਪਾਰਟੀ ਨੇ ਕਿਹਾ ਕਿ ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਰੱਦ ਕੀਤੀ ਜਾਵੇਗੀ ਅਤੇ ਉਨ੍ਹਾਂ ਸਾਰਿਆਂ ਨੂੰ ਮੁੜ ਤੋਂ ਜੇਲ੍ਹ ਭੇਜਿਆ ਜਾਵੇਗਾ। ਕਾਂਗਰਸ ਨੇ ਅੱਗੇ ਕਿਹਾ ਕਿ ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਦਾ ਨਾਮ ਬਦਲ ਕੇ ਸਰਦਾਰ ਪਟੇਲ ਦੇ ਨਾਮ ’ਤੇ ਰੱਖਿਆ ਜਾਵੇਗਾ। ਕਾਂਗਰਸ ਨੇ ਸੱਤਾ ’ਚ ਆਉਣ ’ਤੇ 10 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਨ੍ਹਾਂ ’ਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਮੈਨੀਫੈਸਟੋ ਵਿਚ ਸਰਕਾਰੀ ਨੌਕਰੀਆਂ ਦੀ ਭਰਤੀ ’ਚ ਭਿ੍ਰਸ਼ਟਾਚਾਰ, ਪੇਪਰ ਲੀਕ ਹੋਣ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ ਹੈ ਅਤੇ ਨਾਲ ਹੀ ਬੇਰੁਜ਼ਗਾਰਾਂ ਨੂੰ 3000 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਵੀ ਕੀਤਾ ਗਿਆ ਹੈ।

 

Check Also

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ

ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ …