Breaking News
Home / ਭਾਰਤ / ਭਾਰਤੀ ਚੋਣ ਕਮਿਸ਼ਨ ਵਲੋਂ ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜ਼ਿਟ ਪੋਲ ’ਤੇ ਪਾਬੰਦੀ

ਭਾਰਤੀ ਚੋਣ ਕਮਿਸ਼ਨ ਵਲੋਂ ਹਿਮਾਚਲ ਤੇ ਗੁਜਰਾਤ ਚੋਣਾਂ ਲਈ ਐਗਜ਼ਿਟ ਪੋਲ ’ਤੇ ਪਾਬੰਦੀ

ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਹੋਣੀ ਹੈ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਅੱਜ ਤੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਐਗਜ਼ਿਟ ਪੋਲ ’ਤੇ ਪਾਬੰਦੀ ਲਗਾ ਦਿੱਤੀ ਹੈ। ਧਿਆਨ ਰਹੇ ਕਿ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਤੇ ਪੂਰੇ ਅਮਨ ਅਮਾਨ ਨਾਲ ਵੋਟਿੰਗ ਜਾਰੀ ਹੈ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੱਦੀ ਸੂਬੇ ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿਚ ਵੋਟਾਂ ਪੈਣਗੀਆਂ। ਗੁਜਰਾਤ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ 12 ਨਵੰਬਰ ਨੂੰ ਸਵੇਰੇ 8 ਵਜੇ ਤੋਂ 5 ਦਸੰਬਰ ਨੂੰ ਸ਼ਾਮ 5 ਵਜੇ ਤੱਕ ਕਿਸੇ ਵੀ ਪਿ੍ਰੰਟ ਅਤੇ ਬਿਜਲਈ ਮੀਡੀਆ ਵਿਚ ਐਗਜ਼ਿਟ-ਪੋਲ ਅਨੁਮਾਨਾਂ ਦੇ ਪ੍ਰਕਾਸ਼ਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਫੈਸਲਾ ਇਸ ਕਰਕੇ ਲਿਆ ਗਿਆ ਕਿ ਮੀਡੀਆ ਵਿਚ ਵੱਲੋਂ ਹਿਮਾਚਲ ਚੋਣਾਂ ਤੋਂ ਬਾਅਦ ਜਿਸ ਪਾਰਟੀ ਦੇ ਹੱਕ ਦੇ ਵੀ ਐਗਜ਼ਿਟ ਪੋਲ ਦਿਖਾਇਆ ਜਾਵੇਗਾ, ਕਿਤੇ ਉਸ ਦਾ ਅਸਰ ਗੁਜਰਾਤ ਚੋਣਾਂ ’ਤੇ ਨਾ ਪੈ ਜਾਵੇ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …