ਭਾਜਪਾ ਬੋਲੀ : ਆਦਿਵਾਸੀ ਵਿਰੋਧੀ ਹੈ ਤਿ੍ਰਣਮੂਲ ਕਾਂਗਰਸ
ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਦੇ ਇਕ ਮੰਤਰੀ ਅਖਿਲ ਗਿਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ’ਤੇ ਭੱਦੀ ਟਿੱਪਣੀ ਕੀਤੀ ਹੈ। ਉਨ੍ਹਾਂ ਨੰਦੀਗ੍ਰਾਮ ’ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਹਮ ਕਿਸੀ ਕੋ ਉਨ ਕੀ ਸ਼ਕਲ ਨਹੀਂ ਨਹੀਂ ਆਂਕਤੇ’। ਅਸੀਂ ਭਾਰਤ ਦੇ ਰਾਸ਼ਟਰਪਤੀ ਦਾ ਸਨਮਾਨ ਕਰਦੇ ਹਾਂ ਪ੍ਰੰਤੂ ਸਾਡੀ ਰਾਸ਼ਟਰਪਤੀ ਦਰੋਪਦੀ ਮੁਰਮੂ ਦਿਖਦੀ ਕਿਸ ਤਰ੍ਹਾਂ ਦੀ ਹੈ? ਤਿ੍ਰਣਮੂਲ ਕਾਂਗਰਸ ਦੇ ਆਗੂ ਅਤੇ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਭਾਜਪਾ ਆਗੂ ਅਮਿਤ ਮਾਲਵੀਆ ਨੇ ਅਖਿਲ ਗਿਰੀ ਦੇ ਇਸ ਬਿਆਨ ਵਾਲੀ ਵੀਡੀਓ ਨੂੰ ਸ਼ੋਸਲ ਮੀਡੀਆ ’ਤੇ ਸ਼ੇਅਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਅਤੇ ਉਨ੍ਹਾਂ ਦੀ ਪਾਰਟੀ ਹਮੇਸ਼ਾ ਹੀ ਆਦਿ ਵਾਸੀਆਂ ਦੀ ਵਿਰੋਧੀ ਰਹੀ। ਰਾਸ਼ਟਰਪਤੀ ਦੀ ਚੋਣ ਦੌਰਾਨ ਵੀ ਉਨ੍ਹਾਂ ਨੇ ਦਰੋਪਦੀ ਮੁਰਮੂ ਦਾ ਸਮਰਥਨ ਨਹੀਂ ਕੀਤਾ ਸੀ ਅਤੇ ਹੁਣ ਉਨ੍ਹਾਂ ਦੇ ਮੰਤਰੀ ਅਜਿਹੇ ਬਿਆਨ ਦੇ ਰਹੇ ਹਨ, ਜੋ ਕਿ ਬਹੁਤ ਸ਼ਰਮਨਾਕ ਹੈ। ਭਾਜਪਾ ਵੱਲੋਂ ਅਖਿਲ ਗਿਰੀ ਦੇ ਇਸ ਬਿਆਨ ’ਤੇ ਤਿੱਖਾ ਰੋਸ ਪ੍ਰਗਟਾਇਆ ਜਾ ਰਿਹਾ ਹੈ ਜਦਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਇਸ ਮੁੱਦੇ ਨੂੰ ਲੈ ਕੇ ਫਿਲਹਾਲ ਕੋਈ ਵੀ ਟਿੱਪਣੀ ਨਹੀਂ ਕੀਤੀ ਗਈ।