Breaking News
Home / ਪੰਜਾਬ / ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਕਿਹਾ : ਰਾਜੀਵ ਗਾਂਧੀ ਦੇ ਕਾਤਲਾਂ ਮਗਰੋਂ ਬੰਦੀ ਸਿੰਘ ਨੂੰ ਵੀ ਕੀਤਾ ਜਾਵੇ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਕੋਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹੁਣ ਉਸੇ ਤਰਜ ’ਤੇ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ ਕਿਉਂਕਿ ਉਹ ਤਾਂ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਪ੍ਰੰਤੂ ਉਨ੍ਹਾਂ ਨੂੰ ਫਿਰ ਵੀ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਕਿੰਨੀ ਮੰਦਭਾਗੀ ਗੱਲ ਹੈ ਕਿ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿਚ ਗਲਤ ਰਿਪੋਰਟ ਪੇਸ਼ ਕਰਕੇ ਰੁਕਵਾ ਦਿੱਤੀ। ਜਦਕਿ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਿਮ ਫੈਸਲਾ ਲੈਣ ਵਾਸਤੇ ਕਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਫੈਸਲੇ ’ਤੇ ਕੋਈ ਅਮਲ ਨਹੀਂ ਹੋਇਆ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਬੰਦੀ ਸਿੰਘ ਨੂੰ ਰਿਹਾਅ ਕਰਨ ਵਾਲੇ ਵਾਅਦੇ ਤੋਂ ਨਹੀਂ ਭੱਜ ਸਕਦੀ ਕਿਉਂਕਿ ਜੇਕਰ ਇਕ ਪ੍ਰਧਾਨ ਮੰਤਰੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ। ਲੰਘੇ ਕੱਲ੍ਹ ਰਾਜੀਵ ਗਾਂਧੀ ਦੇ ਕਾਤਲਾਂ ਦੇ ਹੱਕ ਵਿਚ ਸੁਣਾਏ ਗਏ ਫੈਸਲੇ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ’ਚ ਪਾਏ ਜਾ ਰਹੇ ਸਾਰੇ ਅੜਿੱਕੇ ਵੀ ਸੁਪਰੀਮ ਕੋਰਟ ਨੇ ਦੂਰ ਕਰ ਦਿੱਤੇ ਹਨ। ਸੁਖਬੀਰ ਬਾਦਲ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

Check Also

ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

  1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ …