ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅੱਗੇ ਰੱਖੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਬੰਦ ਕੀਤੀ ਜਾ ਚੁੱਕੀ ਇੰਡੀਆ-ਪਾਕਿਸਤਾਨ ਟਰੇਨ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ਮਤਾ ਜਨਰਲ ਹਾਊਸ ਵਿਚ ਪਾਸ ਕੀਤੇ ਜਾਣ ਤੋਂ ਬਾਅਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਦੋਵੇਂ ਦੇਸ਼ਾਂ ਦਰਮਿਆਨ ਰੇਲ ਅਤੇ ਬੱਸ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਸੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਜਦੋਂ ਸਭ ਕੁਝ ਠੀਕ ਹੋ ਰਿਹਾ ਹੈ ਤਾਂ ਦੋਵੇਂ ਦੇਸ਼ਾਂ ਦਰਮਿਆਨ ਚੱਲਣ ਵਾਲੀ ਬੱਸ ਅਤੇ ਰੇਲ ਸੇਵਾ ਨੂੰ ਮੁੜ ਸ਼ੁਰੂ ਕਰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਅੰਮਿ੍ਰਤਸਰ ’ਚ ਵੀ ਇਕ ਵੀਜ਼ਾ ਸੈਂਟਰ ਸ਼ੁਰੂ ਕਰਨ ਦੀ ਮੰਗ ਕੀਤੀ। ਹੁਣ ਵੀ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਲੈਣ ਲਈ ਦਿੱਲੀ ਜਾਣਾ ਪੈਂਦਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੱਕ ਬੱਸ ਅਤੇ ਰੇਲ ਸੇਵਾ ਸ਼ੂਰ ਕਰਨ ਦੀ ਮੰਗ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਰੱਖੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਕਮੇਟੀ ਨੂੰ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਸੀ। ਧਿਆਨ ਰਹੇ ਕਿ ਦੋਵੇਂ ਦੇਸ਼ਾਂ ਦਰਮਿਆਨ 10 ਅਗਸਤ 2019 ਨੂੰ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਰੇਲ ਅਤੇ ਬੱਸ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਸੀ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …