Breaking News
Home / ਪੰਜਾਬ / ਸੁਧੀਰ ਸੂਰੀ ਕਤਲ ਮਾਮਲੇ ’ਚ ਆਰੋਪੀ ਸੰਦੀਪ ਸਿੰਘ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

ਸੁਧੀਰ ਸੂਰੀ ਕਤਲ ਮਾਮਲੇ ’ਚ ਆਰੋਪੀ ਸੰਦੀਪ ਸਿੰਘ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜਿਆ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਧੀਰ ਸੂਰੀ ਕਤਲ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸੰਦੀਪ ਸਿੰਘ ਉਰਫ ਸੰਨੀ ਨੂੰ ਅੱਜ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜਦੋਂ ਸੰਦੀਪ ਸਿੰਘ ਨੂੰ ਅੰਮਿ੍ਰਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਉਸ ਸਮੇਂ ਸਿੱਖ ਜਥੇਬੰਦੀਆਂ ਵੱਡੀ ਗਿਣਤੀ ਵਿਚ ਅਦਾਲਤ ਦੇ ਬਾਹਰ ਮੌਜੂਦ ਸਨ। ਸੰਦੀਪ ਸਿੰਘ ਵੱਲੋਂ 8 ਤੋਂ 10 ਵਕੀਲ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਦੀਪ ਸਿੰਘ ਦੇ ਵਕੀਲ ਜਸਬੀਰ ਸਿੰਘ ਜੰਮੂ ਨੇ ਕਿਹਾ ਕਿ ਅਦਾਲਤ ਨੇ ਸੰਦੀਪ ਨੂੰ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਦੇ ਪਰਿਵਾਰ ਵੱਲੋਂ ਕੋਈ ਵੀ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਜਦਕਿ ਸਰਕਾਰੀ ਵਕੀਲ ਵੱਲੋਂ ਸੂਰੀ ਕਤਲ ਕਾਂਡ ਦੀ ਪੈਰਵੀ ਕੀਤੀ ਗਈ। ਹੁਣ 15 ਨਵੰਬਰ ਨੂੰ ਸੰਦੀਪ ਸਿੰਘ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਧਿਆਨ ਰਹੇ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਲੰਘੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …