Breaking News
Home / ਦੁਨੀਆ / ਸਿਕੰਦਰ ਸਿੰਘ ਮਲੂਕਾ ਦੇ ਬੇਟੇ ਦਾ ਦੇਹਾਂਤ

ਸਿਕੰਦਰ ਸਿੰਘ ਮਲੂਕਾ ਦੇ ਬੇਟੇ ਦਾ ਦੇਹਾਂਤ

1308438_wallpaper2ਟੋਰਾਂਟੋ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਚਰਨਜੀਤ ਸਿੰਘ ਮਲੂਕਾ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਹੋਈ ਮੌਤ ਤੋਂ ਬਾਅਦ ਮਲੂਕਾ ਦੇ ਹਲਕੇ ਵਿਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਪੰਜਾਬ ਕੈਬਨਿਟ ਨੇ ਵੀ ਮਲੂਕਾ ਕੋਲ ਇਸ ਦੁੱਖ ਦੀ ਘੜੀ ਵਿਚ ਗਹਿਰਾ ਅਫਸੋਸ ਪ੍ਰਗਟਾਉਂਦਿਆਂ ਉਸ ਨੂੰ ਹੌਸਲਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਸਮੂਹ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਇਸ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਸਮੇਤ ਵੱਖੋ ਵੱਖ ਕਾਂਗਰਸੀ ਆਗੂਆਂ, ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ, ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਪਾਰਟੀਆਂ ਦੇ ਲੀਡਰਾਂ ਨੇ ਵੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਦੀ ਮੌਤ ‘ਦੇ ਗਹਿਰਾ ਦੁੱਖ ਪ੍ਰਗਟਾਇਆ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ

ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …