Breaking News
Home / ਪੰਜਾਬ / ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਨਾਲ ਸਵਾਰੀਆਂ ਪ੍ਰੇਸ਼ਾਨ

ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਨਾਲ ਸਵਾਰੀਆਂ ਪ੍ਰੇਸ਼ਾਨ

ਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਦੀ ਪ੍ਰੇਸ਼ਾਨੀ ਵਧੀ ਹੋਈ ਹੈ। ਇਸੇ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ। ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਯੂਨੀਅਨ ਦੀ ਇਕੱਤਰਤਾ ਹੋਈ, ਜਿਸ ਵਿਚ ਡਾਇਰੈਕਟਰ ਟਰਾਂਸਪੋਰਟ ਵੀ ਸ਼ਾਮਿਲ ਸਨ । ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਸਫਲ ਨਹੀਂ ਹੋ ਸਕੀ। ਮੀਟਿੰਗ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ ਕਿ ਉਹ ਭਲਕੇ 15 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ । ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸਾਰੇ 27 ਡਿਪੂਆਂ ਵਿਚ ਮੁਕੰਮਲ ਹੜਤਾਲ ਰਹੇਗੀ। ਆਗੂਆਂ ਨੇ ਕਿਹਾ ਕਿ ਵਾਰ ਵਾਰ ਲਿਖਤੀ ਅਤੇ ਮਿਲ ਕੇ ਬੇਨਤੀਆਂ ਕੀਤੀਆਂ ਜਾਂਦੀਆਂ ਹਨ ਪਰੰਤੂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

 

Check Also

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ

ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਹੋਏ ਘੁਟਾਲੇ ਦਾ ਹੈ ਮਾਮਲਾ ਜਲੰਧਰ/ਬਿਊਰੋ ਨਿਊਜ਼ : …