ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ’ਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪਾਣੀਆਂ ਦੀ ਰਾਖੀ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਨ ਲਈ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ 30 ਦਸੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀ ਪਹਿਲਾਂ 2 ਦਸੰਬਰ ਤੋਂ 15 ਦਸੰਬਰ ਤੱਕ ਪੰਜਾਬ ਭਰ ’ਚ ਝੰਡਾ ਮਾਰਚ ਕਰਾਂਗੇ ਤੇ ਫ਼ਿਰ 30 ਦਸੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾ ਕੇ ਸਰਕਾਰ ਕੋਲੋਂ ਆਪਣੇ ਹੱਕ ਮਿਲਣ ਤੱਕ ਸੰਘਰਸ਼ ਕਰਾਂਗੇ। ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਮਿਲੇ ਤੇ ਪੰਜਾਬ ਦੇ ਹਰ ਪਿੰਡ ’ਚ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਸੀਂ ਲਗਾਤਾਰ ਸੰਘਰਸ਼ ਕਰ ਰਹੇ ਹਾਂ ਅਤੇ ਅੱਗੇ ਤੋਂ ਵੀ ਕਰਦੇ ਰਹਾਂਗੇ। ਰਾਜੇਵਾਲ ਨੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਦੇ ਬਿਲਕੁਲ ਹੱਕ ਚ ਨਹੀਂ ਪਰ ਉਹ ਮਜਬੂਰ ਹਨ।