Breaking News
Home / ਪੰਜਾਬ / ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਘਿਰਾਓ

ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
ਸੰਗਰੂਰ/ਬਿਊਰੋ ਨਿਊਜ਼
ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ (ਸੀਆਈਟੀਯੂ) ਨੇ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਹੈ ਅਤੇ ਪੰਜਾਬ ਦੀ ‘ਆਪ’ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ਵਿਚ ਪੰਜਾਬ ਭਰ ਤੋਂ ਇਕੱਠੀਆਂ ਹੋਈਆਂ ਆਂਗਣਵਾੜੀ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਅਹੁਦੇਦਾਰਾਂ ਨੇ ਪਿਛਲੀ ਸਰਕਾਰ ਵਲੋਂ ਵਧਾਏ ਗਏ ਮਾਣ ਭੱਤੇ ਨੂੰ ਲਾਗੂ ਕਰਨ, ਆਂਗਣਵਾੜੀ ਕੇਂਦਰਾਂ ਵਿਚ ਵਰਕਰ ਅਤੇ ਹੈਲਪਰ ਦੇ ਅਹੁਦਿਆਂ ਨੂੰ ਭਰਨ ਅਤੇ ਬਾਲ-ਦੇਖਭਾਲ ਦੇ ਤਹਿਤ 0 ਤੋਂ 6 ਸਾਲਾਂ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿਚ ਰੱਖਦੇ ਹੋਏ ਪ੍ਰੀ-ਸਕੂਲ ਸਿੱਖਿਆ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦਾ ਦਰਜਾ ਦੇਣ, ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਅਨੁਸਾਰ ਗਰੈਜੂਟੀ ਅਤੇ ਪੈਨਸ਼ਨ ਦੇ ਲਈ ਐਡਵਾਈਜ਼ਰੀ ਬੋਰਡ ਅਤੇ ਚਾਈਲਡ ਵੈਲਫੇਅਰ ਕੋਰਸਾਂ ’ਚ ਚੱਲਦੇ ਆਂਗਣਵਾੜੀ ਕੇਂਦਰਾਂ ਨੂੰ ਵਾਪਸ ਵਿਭਾਗ ਨੂੰ ਦੇਣ ਦੀਆਂ ਮੰਗਾਂ ਵੀ ਸ਼ਾਮਲ ਹਨ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …