Breaking News
Home / ਪੰਜਾਬ / ਸੁਖਪਾਲ ਖਹਿਰਾ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਸੁਖਪਾਲ ਖਹਿਰਾ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਲੈ ਕੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਮਾਈਨਿੰਗ ਦੇ ਸ਼ਿਕਾਇਤ ਕਰਤਾਵਾਂ ’ਤੇ ਕੇਸ ਦਰਜ ਕਰਨ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਰੋਪੜ ਜ਼ਿਲ੍ਹੇ ਵਿਚ ਗੈਰਕਾਨੂੰਨੀ ਮਾਈਨਿੰਗ ਮਾਮਲੇ ਦੀ ਕਾਰਵਾਈ ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਫਰਕ ਹੈ। ਸੁਖਪਾਲ ਖਹਿਰਾ ਨੇ ਪੰਚਾਇਤ ਵਲੋਂ ਗੈਰਕਾਨੂੰਨੀ ਮਾਈਨਿੰਗ ਦੇ ਖਿਲਾਫ ਵਾਰ-ਵਾਰ ਮਤਾ ਲਿਆਉਣ ਦੇ ਬਾਵਜੂਦ ਰੋਪੜ ਇਲਾਕੇ ਵਿਚ ਗੈਰਕਾਨੂੰਨੀ ਮਾਈਨਿੰਗ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਸ਼ਿਕਾਇਤ ਕਰਤਾਵਾਂ ’ਤੇ ਝੂਠੇ ਕੇਸ ਦਰਜ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਆਡੀਓ ਰਿਕਾਰਡਿੰਗ ਦੇ ਅਧਾਰ ’ਤੇ ਸ਼ਿਕਾਇਤ ਕਰਤਾਵਾਂ ’ਤੇ ਕੇਸ ਦਰਜ ਕੀਤਾ ਜਾ ਸਕਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਆਰੋਪੀ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਸੂਲੀ ਸਬੰਧੀ ਆਡੀਓ ਰਿਕਾਰਡਿੰਗ ਵਾਇਰਲ ਮਾਮਲੇ ਵਿਚ ਕਾਰਵਾਈ ਕਿਉਂ ਨਹੀਂ ਕੀਤੀ ਗਈ। ਖਹਿਰਾ ਨੇ ਸੀਐਮ ਭਗਵੰਤ ਮਾਨ ਕੋਲੋਂ ਪੁੱਛਿਆ ਕਿ ਆਮ ਆਦਮੀ ਅਤੇ ਖਾਸ ਆਦਮੀ ਦੇ ਲਈ ਵੱਖ-ਵੱਖ ਕਾਰਵਾਈ ਕਿਹੜੇ ਕਾਰਨਾਂ ਕਰਕੇ ਹੈ ਅਤੇ ਕੀ ਇਹੀ ਬਦਲਾਅ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਰਾਜਨੀਤੀ ਦੀ ਬਜਾਏ ਆਪਣੇ ਮੰਤਰੀਆਂ ਦਾ ਬਚਾਅ ਕਰ ਰਹੀ ਹੈ।

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …