ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਭਗਵੰਤ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ, ਪਰ ‘ਆਪ’ ਦੀ ਭਗਵੰਤ ਮਾਨ ਸਰਕਾਰ ਦਾ ਅੱਧੇ ਤੋਂ ਵੀ ਜ਼ਿਆਦਾ ਮੰਤਰੀ ਮੰਡਲ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਰੁੱਝਿਆ ਹੋਇਆ ਹੈ। ਪੰਜਾਬ ਦੇ ਮੰਤਰੀ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਬਜਾਏ ਗੁਜਰਾਤ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਗੈਰਜ਼ਿੰਮੇਵਾਰ ਦੱਸਿਆ ਹੈ। ਦੱਸਣਯੋਗ ਹੈ ਕਿ ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ ਅਤੇ ਜਿਸਦੇ ਨਤੀਜੇ ਹਿਮਾਚਲ ਪ੍ਰਦੇਸ਼ ਵਿਚ ਲੰਘੀ 12 ਨਵੰਬਰ ਨੂੰ ਪੈ ਚੁੱਕੀਆਂ ਵੋਟਾਂ ਦੇ ਨਾਲ ਹੀ 8 ਦਸੰਬਰ ਨੂੰ ਐਲਾਨੇ ਜਾਣਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਪੰਜਾਬ ਦੇ ਬਹੁਤੇ ਮੰਤਰੀ ਗੁਜਰਾਤ ਪਹੁੰਚੇ ਹੋਏ ਹਨ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕ ਰਹੀਆਂ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …