ਸਮਝੌਤੇ ਤੋਂ ਬਾਅਦ ਸਰਕਾਰੀ ਬੱਸਾਂ ਚੱਲਣੀਆਂ ਹੋਈਆਂ ਸ਼ੁਰੂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਹੋਈ ਸੀ। ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਇਹ ਹੜਤਾਲ ਅੱਜ ਮੰਗਲਵਾਰ ਸਵੇਰੇ ਹੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਭਾਵੇਂ ਲੰਘੇ ਕੱਲ੍ਹ ਯੂਨੀਅਨ ਦੀ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ ਅਤੇ ਉਸ ਤੋਂ ਬਾਅਦ ਦੇਰ ਰਾਤ ਹੋਈ ਮੀਟਿੰਗ ਵਿੱਚ ਮੰਗਾਂ ਸਵੀਕਾਰ ਕਰਨ ਤੋਂ ਮਗਰੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ। ਜਥੇਬੰਦੀ ਦੇ ਆਗੂਆਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੇ ਬਰਖ਼ਾਸਤ ਕੰਡਕਟਰ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜੋ ਪਿਛਲੇ ਛੇ ਦਿਨਾਂ ਤੋਂ ਬਹਾਲੀ ਲਈ ਪਾਣੀ ਵਾਲੀ ਟੈਂਕੀ ਉਤੇ ਚੜ੍ਹਿਆ ਹੋਇਆ ਸੀ ਅਤੇ ਫਿਰੋਜ਼ਪੁਰ ਡਿਪੂ ਦੇ ਬਦਲੇ ਹੋਏ ਮੁਲਾਜ਼ਮਾਂ ਵਿਚੋਂ 8 ਬਦਲੀਆਂ ਰੱਦ ਕਰ ਦਿੱਤੀਆਂ ਹਨ। ਜਦੋਂ ਕਿ 7 ਤਬਾਦਲੇ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਜਥੇਬੰਦੀ ਵਲੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਅਤੇ ਘਿਰਾਓ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …