Breaking News
Home / ਪੰਜਾਬ / ਅੰਤਰਰਾਸ਼ਟਰੀ ਹਵਾਈ ਅੱਡਿਆਂ ’ਤੇ ਹੋ ਰਹੀ ਵਿਦੇਸ਼ੀ ਕਰੰਸੀ ਦੀ ਤਸਕਰੀ

ਅੰਤਰਰਾਸ਼ਟਰੀ ਹਵਾਈ ਅੱਡਿਆਂ ’ਤੇ ਹੋ ਰਹੀ ਵਿਦੇਸ਼ੀ ਕਰੰਸੀ ਦੀ ਤਸਕਰੀ

ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਬਤ ਕੀਤੀ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ’ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਵੱਲੋਂ ਵੱਡਾ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 1 ਕਰੋੜ 52 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਜਬਤ ਕੀਤੀ ਗਈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦਾ ਕਹਿਣਾ ਹੈ ਇਨ੍ਹਾਂ ਦੋਵੇਂ ਮਾਮਲਿਆਂ ਦੇ ਸਾਹਮਣੇ ਆਉੁਣ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ ਹੋ ਰਹੀ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਚੇਨ ਟੁੱਟੀ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲੰਘੇ ਦਿਨੀਂ ਡੀਆਰਆਈ ਦੀਆਂ ਵੱਖ-ਵੱਖ ਟੀਮਾਂ ਨੂੰ ਸੂਹ ਮਿਲਣ ਤੋਂ ਅੰਮਿ੍ਰਤਸਰ ਅਤੇ ਚੰਡੀਗੜ੍ਹ ਹਵਾਈ ਦੇ ਸਰਚ ਅਪ੍ਰੇਸ਼ਨ ਲਈ ਰਵਾਨਾ ਕੀਤਾ ਗਿਆ ਸੀ। ਅੰਮਿ੍ਰਤਸਰ ਹਵਾਈ ਅੱਡੇ ਤੋਂ ਦੁਬਈ ਜਾ ਰਹੇ ਇਕ ਜੋੜੇ ਨੂੰ 1 ਕਰੋੜ 8 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਨਾਲ ਗਿ੍ਰਫ਼ਤਾਰ ਕੀਤਾ ਗਿਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਜੋੜੇ ਨੇ ਸੁਰੱਖਿਆ ਜਾਂਚ ਪਾਸ ਕਰਨ ਨਾਲ-ਨਾਲ ਇਮੀਗ੍ਰੇਸ਼ਨ ਪਾਸ ਵੀ ਹਾਸਲ ਕਰ ਲਿਆ ਸੀ। ਇਸੇ ਕਾਰਵਾਈ ਤਹਿਤ ਚੰਡੀਗੜ੍ਹ ਏਅਰਪੋਰਟ ਤੋਂ ਦੁਬਈ ਜਾਣ ਵਾਲੇ ਇਕ ਨੌਜਵਾਨ ਨੂੰ 44 ਲੱਖ ਰੁਪਏ ਵਿਦੇਸ਼ੀ ਕਰੰਸੀ ਨਾਲ ਗਿ੍ਰਫ਼ਤਾਰ ਕੀਤਾ ਗਿਆ। ਗਿ੍ਰਫਤਾਰ ਕੀਤੇ ਗਏ ਆਰੋਪੀਆਂ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਕੋਰਟ ਨੇ ਆਰੋਪੀਆਂ ਨੂੰ 14 ਦਿਨ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

 

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …