3.9 C
Toronto
Friday, May 1, 2026
spot_img
Homeਭਾਰਤਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੂੰ ਦੱਸਿਆ 'ਮਨੁੱਖੀ ਬੰਬ'

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੂੰ ਦੱਸਿਆ ‘ਮਨੁੱਖੀ ਬੰਬ’

sukhbir-singh-badal_6ਕਿਹਾ, ਕਾਂਗਰਸ ਪਾਰਟੀ ‘ਚ ਜਾ ਕੇ ਪੂਰੀ ਪਾਰਟੀ ਨੂੰ ਉਡਾ ਦੇਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਨੂੰ ‘ਮਨੁੱਖੀ ਬੰਬ’ ਦੱਸਦਿਆਂ ਆਖਿਆ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਉੱਤੇ ਉਹ ਪੂਰੀ ਪਾਰਟੀ ਨੂੰ ਉਡਾ ਦੇਣਗੇ। ਨਵਜੋਤ ਸਿੰਘ ਸਿੱਧੂ ਦੀਆਂ ਅੱਜਕੱਲ੍ਹ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਹਨ ਜਿਸ ਦੀ ਪੁਸ਼ਟੀ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਕਰ ਚੁੱਕੇ ਹਨ। ਬਾਜਵਾ ਨੇ ਆਖਿਆ ਸੀ ਕਿ ਸਿੱਧੂ ਦੀਵਾਲੀ ਵਾਲੇ ਦਿਨ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਸੁਖਬੀਰ ਬਾਦਲ ਨੇ ਨਵੀਂ ਦਿੱਲੀ ਵਿਖੇ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਦੇ ਰਿਸ਼ਤਿਆਂ ਉੱਤੇ ਵੀ ਚੁਟਕੀ ਲਈ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ, ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਬਾਰੇ ਕੋਈ ਇਤਰਾਜ਼ ਨਾ ਹੋਣ ਦਾ ਬਿਆਨ ਦੇ ਕੇ ਬਾਜਵਾ ਨੂੰ ਅਸਲ ਵਿੱਚ ਥੱਲੇ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕੈਪਟਨ ਤੇ ਬਾਜਵਾ ਹਮੇਸ਼ਾ ਇੱਕ ਦੂਜੇ ਨੂੰ ਥੱਲੇ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਸਿੱਧੂ ਦੇ ਦੀਵਾਲੀ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ।

RELATED ARTICLES
POPULAR POSTS