26.4 C
Toronto
Saturday, October 4, 2025
spot_img
Homeਪੰਜਾਬਪੰਜਾਬ ’ਚ 500 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ

ਪੰਜਾਬ ’ਚ 500 ਹੋਰ ਮੁਹੱਲਾ ਕਲੀਨਿਕ ਖੁੱਲ੍ਹਣਗੇ

ਪੰਜਾਬ ਸਰਕਾਰ ਨੇ ਕੀਤਾ ਐਲਾਨ, 26 ਜਨਵਰੀ ਤੋਂ ਨਵੇਂ ਮੁਹੱਲਾ ਕਲੀਨਿਕਾਂ ਦੀ ਹੋਵੇਗੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ 500 ਹੋਰ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਐਲਾਨ ਆਮ ਆਦਮ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 26 ਜਨਵਰੀ 2023 ਤੋਂ ਕੀਤੀ ਜਾਵੇਗੀ। ਇਨ੍ਹਾਂ ਮੁਹੱਲਾ ਕਲੀਨਿਕਾਂ ਲਈ ਪੇਂਡੂ ਅਤੇ ਸ਼ਹਿਰੀ ਇਲਾਕਿਆਂ ’ਚ ਸਥਿਤ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ’ਚ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ 85 ਡਾਕਟਰਾਂ ਦੀ ਭਰਤੀ ਵੀ ਕੀਤੀ ਜਾਵੇਗੀ। ਪਹਿਲੇ ਚਰਣ ’ਚ ਸਿਹਤ ਵਿਭਾਗ ਵੱਲੋਂ ਉਨ੍ਹਾਂ 521 ਪ੍ਰਾਇਮਰੀ ਹੈਲਥ ਸੈਂਟਰਾਂ ਦੀ ਲਿਸਟ ਤਿਆਰ ਕੀਤੀ ਗਈ ਹੈ, ਜਿਨਾਂ ਨੂੰ ਆਮ ਆਦਮੀ ਕਲੀਨਿਕ ’ਚ ਅਪਗ੍ਰੇਡ ਕੀਤੇ ਜਾਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਨ੍ਹਾਂ ਹੈਲਥ ਸੈਂਟਰਾਂ ’ਚ ਨਵੇਂ ਉਪਕਰਣ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਇਮਾਰਤਾਂ ਨੂੰ ਵੀ ਅਪਗਰੇਡ ਕੀਤਾ ਜਾਵੇਗਾ। ਇਸ ਸਬੰਧੀ ਆਮ ਆਦਮੀ ਵੱਲੋਂ ਆਪਣੇ ਟਵਿੱਟਰ ਹੈਂਡਲ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

 

RELATED ARTICLES
POPULAR POSTS