Breaking News
Home / ਦੁਨੀਆ / ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

ਇੰਡੋਨੇਸ਼ੀਆ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ-ਹਰ ਭਾਰਤੀ ਲਈ ਇਹ ਮਾਣ ਵਾਲੀ ਗੱਲ
ਬਾਲੀ/ਬਿਊਰੋ ਨਿਊਜ਼ : ਇੰਡੋਨੇਸ਼ੀਆ ਦੇ ਬਾਲੀ ’ਚ ਜੀ-20 ਸਿਖਰ ਸੰਮੇਲਨ ਦੀ ਸਮਾਪਤੀ ਮੌਕੇ ਅਗਲੇ ਸਾਲ ਦੇ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਭਾਰਤ ਨੂੰ ਸੌਂਪ ਦਿੱਤੀ ਗਈ ਹੈ। ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਸੌਂਪੀ। ਜ਼ਿਕਰਯੋਗ ਹੈ ਕਿ ਪ੍ਰਧਾਨਗੀ ਕਰਨ ਵਾਲਾ ਦੇਸ਼ ਇਸ ਕਾਨਫਰੰਸ ਵਿਚ ਵਿਚਾਰੇ ਜਾਣ ਵਾਲੇ ਮੁੱਦਿਆਂ ਲਈ ਇਕ ਬਲੂਪਿ੍ਰੰਟ ਤਿਆਰ ਕਰਨ ਦਾ ਹੱਕਦਾਰ ਹੁੰਦਾ ਹੈ। ਇਸ ਸੰਦਰਭ ਵਿਚ ਭਾਰਤ ਅਗਲੇ ਸਾਲ ਹੋਣ ਵਾਲੇ ਸੰਮੇਲਨ ਲਈ ਇਸ ਦਾ ਏਜੰਡਾ ਤਿਆਰ ਕਰੇਗਾ। ਭਾਰਤ 1 ਦਸੰਬਰ ਤੋਂ ਰਸਮੀ ਤੌਰ ’ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰਨਾ ਹਰ ਭਾਰਤੀ ਨਾਗਰਿਕ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਦੇਸ਼ਾਂ ਦੇ ਯਤਨਾਂ ਨਾਲ ਅਸੀਂ ਜੀ-20 ਸਿਖਰ ਸੰਮੇਲਨ ਨੂੰ ਵਿਸ਼ਵ ਭਲਾਈ ਦਾ ਵੱਡਾ ਸਰੋਤ ਬਣਾ ਸਕਦੇ ਹਾਂ। ਜੀ 20 ਅੰਤਰਰਾਸ਼ਟਰੀ ਆਰਥਿਕ ਭਾਈਵਾਲੀ ਦਾ ਇਕ ਪ੍ਰਮੁੱਖ ਸੰਗਠਨ ਹੈ ਜੋ ਵਿਸ਼ਵ ਦੀ ਕੁੱਲ ਜੀਡੀਪੀ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ। ਦੁਨੀਆ ਦੇ ਕੁੱਲ ਵਪਾਰ ਦਾ ਲਗਭਗ 75 ਫੀਸਦੀ ਵਪਾਰ ਜੀ-20 ਦੇਸ਼ ਵਿਚਕਾਰ ਹੁੰਦਾ ਹੈ।

 

Check Also

ਪਰਥ (ਆਸਟਰੇਲੀਆ) ਵਿੱਚ ਸੁਰਜੀਤ ਪਾਤਰ ਨੂੰ ਸ਼ਰਧਾਂਜਲੀਆਂ ਭੇਟ

ਸਿਡਨੀ/ਬਿਊਰੋ ਨਿਊਜ਼ : ਸਾਹਿਤ ਪ੍ਰੇਮੀਆਂ ਵੱਲੋਂ ਆਸਟਰੇਲੀਆ ਦੇ ਪਰਥ ਵਿੱਚ ਮਰਹੂਮ ਪੰਜਾਬੀ ਸ਼ਾਇਰ ਸੁਰਜੀਤ ਪਾਤਰ …