Breaking News
Home / ਪੰਜਾਬ / ਪੰਜਾਬ ਸਰਕਾਰ ਤੋਂ ਨਰਾਜ਼ ਕਿਸਾਨਾਂ ਨੇ 6 ਥਾਵਾਂ ’ਤੇ ਕੀਤਾ ਚੱਕਾ ਜਾਮ

ਪੰਜਾਬ ਸਰਕਾਰ ਤੋਂ ਨਰਾਜ਼ ਕਿਸਾਨਾਂ ਨੇ 6 ਥਾਵਾਂ ’ਤੇ ਕੀਤਾ ਚੱਕਾ ਜਾਮ

ਕਿਹਾ : ਜੇ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਧਰਨਾ ਰੱਖਿਆ ਜਾਵੇਗਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ ’ਚ ਕੀਤੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਹੁਣ ਵੀ ਨਾ ਮੰਨੀਆਂ ਤਾਂ ਇਹ ਰੋਸ ਪ੍ਰਦਰਸ਼ਨ ਲਗਾਤਾਰ ਵੀ ਚੱਲ ਸਕਦੇ ਹਨ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ’ਚ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਧਰੇੜੀ ਜੱਟਾਂ ਟੋਲ ਪਲਾਜ਼ਾ, ਫਰੀਦਕੋਟ, ਅੰਮਿ੍ਰਤਸਰ, ਮਾਨਸਾ ਅਤੇ ਮੁਕੇਰੀਆਂ ਸਮੇਤ 6 ਥਾਵਾਂ ’ਤੇ ਧਰਨਾ ਚੱਲ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਬਿਲਕੁਲ ਵੀ ਨਹੀਂ ਚਾਹੁੰਦੇ ਕਿ ਸੜਕਾਂ ਰੋਕੀਆਂ ਜਾਣ ਪ੍ਰੰਤੂ ਪੰਜਾਬ ਸਰਕਾਰ ਕਿਸਾਨ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ, ਜਿਸ ਦੇ ਚਲਦਿਆਂ ਕਿਸਾਨਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ’ਚ ਜਿਹੜੇ ਕਿਸਾਨ ਸ਼ਹੀਦ ਹੋਏ ਸਨ ਉਨ੍ਹਾਂ ਦੇ ਬੱਚਿਆਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਉਥੇ ਹੀ ਕਿਸਾਨਾਂ ਦਾ ਗੁਲਾਬੀ ਸੁੰਡੀ ਅਤੇ ਸਫੇਦ ਮੱਖੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਵੀ ਹਾਲੇ ਤੱਕ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਜੇਕਰ ਸਰਕਾਰ ਨੇ ਸਮੇਂ ਸਿਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

 

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …