7.3 C
Toronto
Monday, November 3, 2025
spot_img
HomeUncategorizedਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ

ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ

100 ਦੇ ਕਰੀਬ ਪੰਜਾਬੀ ਫਿਲਮਾਂ ’ਚ ਨਿਭਾਈਆਂ ਸਨ ਭੂਮਿਕਾਵਾਂ
ਲੁਧਿਆਣਾ/ਬਿਊਰੋ ਨਿਊਜ਼
ਮਸ਼ਹੂਰ ਪੰਜਾਬੀ ਫਿਲਮਾਂ ਦੀ ਅਦਾਕਾਰਾ ਦਲਜੀਤ ਕੌਰ ਦਾ ਅੱਜ ਵੀਰਵਾਰ ਸਵੇਰੇ ਕਸਬਾ ਸੁਧਾਰ ’ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕੀਤਾ ਸੀ। ਉਸ ਨੇ ਕਈ ਮਸ਼ਹੂਰ ਹਿੰਦੀ ਫ਼ਿਲਮਾਂ ਵਿਚ ਵੀ ਕੰਮ ਕੀਤਾ। ਅਦਾਕਾਰਾ ਦਲਜੀਤ ਕੌਰ ਦੀ ਉਮਰ ਕਰੀਬ 69 ਸਾਲ ਸੀ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਨਾਲ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਦਲਜੀਤ ਕੌਰ ਨੇ ਦਿੱਲੀ ਦੇ ਲੇਡੀ ਸ੍ਰੀ ਰਾਮ ਕਾਲਜ ਤੋਂ ਗਰੈਜੂਏਸ਼ਨ ਕੀਤੀ ਸੀ ਅਤੇ ਫਿਰ ਉਨ੍ਹਾਂ ਪੁਣੇ ਫਿਲਮ ਇੰਸਟੀਚਿਊਟ ਤੋਂ ਅਦਾਕਾਰੀ ਦੀ ਸ਼ੁਰੂਆਤ ਕੀਤੀ। ਦਲਜੀਤ ਕੌਰ ਨੇ 10 ਤੋਂ ਜ਼ਿਆਦਾ ਹਿੰਦੀ ਅਤੇ 100 ਦੇ ਕਰੀਬ ਪੰਜਾਬੀ ਫਿਲਮਾਂ ਵਿਚ ਕੰਮ ਕੀਤਾ। ਸਾਲ 1976 ਵਿਚ ਉਨ੍ਹਾਂ ਦੀ ਪਹਿਲੀ ਫਿਲਮ ‘ਦਾਜ’ ਰਿਲੀਜ਼ ਹੋਈ ਸੀ। ਉਨ੍ਹਾਂ ਨੇ ‘ਪੁੱਤ ਜੱਟਾਂ ਦੇ’, ਮਾਮਲਾ ਗੜਬੜ ਹੈ’, ‘ਕੀ ਬਣੂ ਦੁਨੀਆ ਦਾ’ ਅਤੇ ‘ਸਰਪੰਚ’ ਵਰਗੀਆਂ ਕਈ ਸੁਪਰਹਿੱਟ ਪੰਜਾਬੀ ਫਿਲਮਾਂ ਵਿਚ ਮੁੱਖ ਭੂਮਿਕਾ ਨਿਭਾਈ ਸੀ। ਮਿਲੀ ਜਾਣਕਾਰੀ ਮੁਤਾਬਕ ਦਲਜੀਤ ਕੌਰ ਦੇ ਪਤੀ ਦੀ ਵੀ ਸੜਕ ਹਾਦਸੇ ਵਿਚ ਜਾਨ ਚਲੇ ਗਈ ਸੀ, ਜਿਸ ਤੋਂ ਬਾਅਦ ਦਲਜੀਤ ਕੌਰ ਨੇ ਫਿਲਮਾਂ ਵਿਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਸਾਲ 2001 ਵਿਚ ਉਨ੍ਹਾਂ ਨੇ ਮੁੜ ਫਿਲਮਾਂ ਲਈ ਕੰਮ ਕਰਨਾ ਸ਼ੁਰੂ ਕੀਤਾ ਅਤੇ ਉਮਰ ਦੇ ਹਿਸਾਬ ਨਾਲ ਫਿਲਮਾਂ ਵਿਚ ਭੂਮਿਕਾਵਾਂ ਨਿਭਾਈਆਂ।

 

RELATED ARTICLES

POPULAR POSTS