2.2 C
Toronto
Thursday, January 8, 2026
spot_img
Homeਭਾਰਤਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਫਿਰ ਭੇਜਿਆ ਵਾਪਸ ਹਾਈਕੋਰਟ

ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਫਿਰ ਭੇਜਿਆ ਵਾਪਸ ਹਾਈਕੋਰਟ

scmidਕੇਸ ਦਾ ਟਰਾਇਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚਲਾਉਣ ਦਾ ਦਿੱਤਾ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿਆਸੀ ਪਿੜ ਵਿੱਚ ਚਰਚਾ ਦਾ ਵਿਸ਼ਾ ਬਣੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਵਿੱਚ ਤੈਅ ਹੱਦ ਤੋਂ ਵੱਧ ਖਰਚ ਤੇ ਮਨਪਸੰਦ ਰਿਟਰਨਿੰਗ ਅਫਸਰ ਦੇ ਤਬਾਦਲੇ ਨੂੰ ਲੈ ਕੇ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਸਿੱਧੂ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਕੇਸ ਦਾ ਟਰਾਇਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚਲਾਉਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਮੁਤਾਬਕ ਸਿੱਧੂ ਨੇ ਹਾਈਕੋਰਟ ਦੇ 2010 ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਵਿੱਚ ਉਨ੍ਹਾਂ ਖਿਲਾਫ ਫਾਈਲ ਕੀਤੀ ਗਈ ਪਟੀਸ਼ਨ ਤੱਥਾਂ ਤੋਂ ਦੂਰ ਹੈ। ਹਾਈਕੋਰਟ ਨੇ ਸੁਣਵਾਈ ‘ਤੇ ਅਨਿਸਚਿਤ ਸਮੇਂ ਲਈ ਰੋਕ ਲਾਈ ਸੀ। ਇਸ ਤੋਂ ਬਾਅਦ 2011 ਵਿੱਚ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ ‘ਤੇ ਸਟੇਅ ਲਗਾ ਦਿੱਤਾ ਸੀ। ਸਿੱਧੂ ਖਿਲਾਫ 2009 ਲੋਕ ਸਭਾ ਚੋਣਾਂ ਵਿੱਚ 25 ਲੱਖ ਰੁਪਏ ਤੋਂ ਵੱਧ ਖਰਚ ਕਰਨ ਦਾ ਕੇਸ ਚੱਲ ਰਿਹਾ ਹੈ। ਸਿੱਧੂ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਓਮ ਪ੍ਰਕਾਸ਼ ਸੋਨੀ ਨੂੰ ਹਰਾ ਦਿੱਤਾ ਸੀ। ਸੋਨੀ ਨੇ ਸਿੱਧੂ ਖਿਲਾਫ ਨਿਯਮਾਂ ਵਿਰੁੱਧ ਖਰਚ ਕਰਨ ਦਾ ਦੋਸ਼ ਲਾ ਕੇ ਪਟੀਸ਼ਨ ਪਾਈ ਸੀ ਜਿਸ ਨੂੰ ਹਾਈਕੋਰਟ ਨੇ ਮਨਜ਼ੂਰ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਓਪੀ ਸੋਨੀ ਨੇ ਉਸ ਚੋਣ ਨੂੰ ਰੱਦ ਕਰਦਿਆਂ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦਿਆਂ ਕਿਹਾ ਕਿ 25 ਲੱਖ ਦੀ ਖਰਚ ਹੱਦ ਪਾਰ ਕਰਨ ਦੇ ਮਾਮਲੇ ਵਿਚ ਸੁਣਵਾਈ ਨਹੀਂ ਹੋਵੇਗੀ ਪਰ ਅੰਮ੍ਰਿਤਸਰ ਵਿਚ ਐਮ ਪੀ ਦੀ ਚੋਣ ਦੇ ਵਕਤ ਮਨਪਸੰਦ ਅਫਸਰਾਂ ਦੀ ਨਿਯੁਕਤੀ ਕਰਾਉਣ ਦੇ ਮਾਮਲੇ ਵਿਚ ਮੁਕੱਦਮਾ ਚੱਲੇਗਾ। ਧਿਆਨ ਰਹੇ ਕਿ 2014 ਵਿਚ ਦੁਬਾਰਾ ਲੋਕ ਸਭਾ ਚੋਣਾਂ ਹੋ ਜਾਣ ਕਾਰਨ ਹੁਣ ਇਸ ਮੁਕੱਦਮੇ ਦਾ ਕੋਈ ਜ਼ਿਆਦਾ ਅਰਥ ਨਹੀਂ ਰਿਹਾ ਗਿਆ।

RELATED ARTICLES
POPULAR POSTS