ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਅਤੇ ਦੋ ਹੋਰਾਂ ਨੂੰ ਅੱਜ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੱਜ ਤਿੰਨੋਂ ਜ਼ਮਾਨਤ ਅਰਜ਼ੀਆਂ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ਰੱਦ ਹੋਣ ਤੋਂ ਬਾਅਦ ਜੈਨ ਦੇ ਵਕੀਲ ਨੇ ਕਿਹਾ ਕਿ ਰਾਊਜ਼ ਕੋਰਟ ਦੇ ਫੈਸਲੇ ਨੂੰ ਅਸੀਂ ਦਿੱਲੀ ਹਾਈ ਕੋਰਟ ’ਚ ਚੁਣੌਤੀ ਦੇਵਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਠੋਸ ਦਲੀਲਾਂ ਨੂੰ ਦਰਕਿਨਾਰ ਕੀਤਾ ਗਿਆ ਹੈ। ਧਿਆਨ ਰਹੇ ਕਿ ‘ਆਪ’ ਆਗੂ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਜੈਨ ਮਨੀ ਲਾਂਡਰਿੰਗ ਦੇ ਮਾਮਲੇ ’ਚ 12 ਜੂਨ 2022 ਤੋਂ ਨਿਆਂਇਕ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ 30 ਮਈ 2022 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਈਡੀ ਦਾ ਦੋਸ਼ ਹੈ ਕਿ ਜੈਨ ਨੇ ਕਈ ਹਵਾਲਾ ਅਪਰੇਟਰਾਂ ਨੂੰ ਨਕਦੀ ਮੁਹੱਈਆ ਕਰਵਾਈ ਸੀ ਜਦਕਿ ਈਡੀ ਵੱਲੋਂ ਲਗਾਏ ਦੋਸ਼ਾਂ ਨੂੰ ਸਤਿੰਦਰ ਜੈਨ ਸਿਰੇ ਤੋਂ ਨਕਾਰ ਚੁੱਕੇ ਹਨ।
Check Also
ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ
ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ …