ਪੱਤਰਕਾਰਾਂ ਦਾ ਕੰਮ ਸੱਚ ਸਾਹਮਣੇ ਲਿਆਉਣਾ : ਪੀ. ਸਾਈਨਾਥ
ਕੇਂਦਰ ਸਰਕਾਰ ਸਾਰੀਆਂ ਭਾਸ਼ਾਵਾਂ ਨੂੰ ਬਰਾਬਰ ਸਨਮਾਨ ਦੇਵੇ
ਚੰਡੀਗੜ੍ਹ/ਬਿਊਰੋ ਨਿਊਜ਼ : ਲੇਖਕ, ਚਿੰਤਕ, ਪੱਤਰਕਾਰ ਤੇ ਸਮਾਜਿਕ ਕਾਰਕੁਨ ਪੀ. ਸਾਈਨਾਥ ਨੇ ਚੰਡੀਗੜ੍ਹ ਵਿਚ ਕਿਹਾ ਕਿ ਪੱਤਰਕਾਰਾਂ ਦਾ ਕੰਮ ਸਰਕਾਰਾਂ ਸਾਹਮਣੇ ਅਸਲ ਸੱਚਾਈ ਨੂੰ ਪੇਸ਼ ਕਰਨਾ ਹੁੰਦਾ ਹੈ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਮੀਡੀਆ ਰਿਪੋਰਟਾਂ ਦੇ ਆਧਾਰ ‘ਤੇ ਸਮਾਜ ਦੀਆਂ ਕਮੀਆਂ ਨੂੰ ਦੂਰ ਕਰਨਾ ਹੈ। ਪਰ ਅੱਜ ਦੇਸ਼ ਦੇ ਮੀਡੀਆ ਘਰਾਣਿਆਂ ‘ਤੇ ਕਾਰਪੋਰੇਟ ਘਰਾਣੇ ਕਬਜ਼ਾ ਕਰ ਰਹੇ ਹਨ ਜਿਸ ਨਾਲ ਲੋਕਾਂ ਦੀ ਆਵਾਜ਼ ਬਣਨ ਵਾਲਾ ਮੀਡੀਆ ਸਿਰਫ਼ ਵਪਾਰ ਦਾ ਸਾਧਨ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪਰ ਅਜੋਕੇ ਸਮੇਂ ਵਿੱਚ ਇੱਕ ਆਜ਼ਾਦ ਮੀਡੀਆ ਦੀ ਲੋੜ ਹੈ ਜੋ ਕਿ ਕਾਰਪੋਰੇਟਾਂ ਦੇ ਗਲਬੇ ਨੂੰ ਤੋੜ ਕੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਸਭ ਦੇ ਸਾਹਮਣੇ ਰੱਖ ਸਕੇ। ਕੌਮੀ ਪ੍ਰੈੱਸ ਦਿਹਾੜੇ ‘ਤੇ ਬੁੱਧਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਕਰਵਾਏ ਸਮਾਗਮ ਮੌਕੇ ਮੈਗਸੇਸੇ ਐਵਾਰਡੀ ਪੀ. ਸਾਈਨਾਥ ਨੇ ਕਿਹਾ ਕਿ ਪ੍ਰੈੱਸ ਫਰੀਡਮ ਇੰਡੈਕਸ ਦੀ ਰਿਪੋਰਟ ਵਿੱਚ ਭਾਰਤ ਪੱਛੜਦਾ ਜਾ ਰਿਹਾ ਹੈ। ਭਾਰਤ ਕਿਸੇ ਸਮੇਂ 180 ਦੇਸ਼ਾਂ ਵਿੱਚੋਂ 94ਵੇਂ ਨੰਬਰ ‘ਤੇ ਹੁੰਦਾ ਸੀ ਪਰ ਕੇਂਦਰ ‘ਚ ਭਾਜਪਾ ਦੀ ਸਰਕਾਰ ਮਗਰੋਂ ਸਾਲ 2014 ਤੋਂ ਹੀ ਦੇਸ਼ ਵਿੱਚ ਪ੍ਰੈੱਸ ਦੀ ਆਜ਼ਾਦੀ ਖਤਮ ਹੋਣ ਲੱਗ ਪਈ ਸੀ ਅਤੇ ਇਹ ਦਸਤੂਰ ਹਾਲੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਭਾਰਤ 142ਵੇਂ ਨੰਬਰ ‘ਤੇ ਸੀ ਜੋ ਸਾਲ 2022 ਵਿੱਚ 150ਵੇਂ ਨੰਬਰ ‘ਤੇ ਪਹੁੰਚ ਗਿਆ ਹੈ। ਉੱਘੇ ਪੱਤਰਕਾਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ 700 ਤੋਂ ਵੱਧ ਪੱਤਰਕਾਰਾਂ ਦੀ ਮੌਤ ਹੋਈ ਪਰ ਮ੍ਰਿਤਕ ਪੱਤਰਕਾਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸਿਰਫ਼ ਦੇਸ਼ ਵਿੱਚ ਹਿੰਦੁਤਵ ਦੀ ਸਿਆਸਤ ਨੂੰ ਲਾਗੂ ਕਰਨ ਲੱਗੀ ਹੋਈ ਹੈ ਤੇ ਉਸ ਵੱਲੋਂ ਹਰ ਪਾਸੇ ਹਿੰਦੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕ ਅਤੇ ਸਰਕਾਰ ਵਿਰੋਧੀ ਫ਼ੈਸਲੇ ਲੈ ਜਾ ਰਹੇ ਹਨ। ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਇਕ ਬਰਾਬਰ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਬਰਾਬਰ ਦਾ ਅਧਿਕਾਰ ਦਿੱਤਾ ਜਾਣਾ ਇਕ ਲਗਜ਼ਰੀ ਗੱਡੀ ‘ਚ ਨੀਲੇ ਕਾਰਡ ‘ਤੇ ਆਟਾ-ਦਾਲ ਲੈਣ ਆਏ ਵਿਅਕਤੀ ਦਾ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਦੀ ਬਹੁਤ ਕਿਰਕਿਰੀ ਹੋਈ ਸੀ। ਇਸ ਘਟਨਾ ਤੋਂ ਬਾਅਦ ਨੀਲੇ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਦੀ ਮੰਗ ਜ਼ੋਰ ਫੜਨ ਲੱਗੀ ਸੀ, ਜਿਸ ਦੇ ਚਲਦਿਆਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੀਲੇ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਕੀਤਾ ਹੈ। ਵੈਰੀਫਿਕੇਸ਼ਨ ਦੌਰਾਨ ਜਿਹੜੇ ਕਾਰਡ ਗਲਤ ਪਾਏ ਜਾਣਗੇ ਉਨ੍ਹਾਂ ਨੂੰ ਕੱਟ ਦਿੱਤਾ ਜਾਵੇਗਾ ਪ੍ਰੰਤੂ ਕਿਸੇ ਵੀ ਵਿਅਕਤੀ ਤੋਂ ਕੋਈ ਰਿਕਵਰੀ ਨਹੀਂ ਕੀਤੀ ਜਾਵੇਗੀ। ਚਾਹੀਦਾ ਹੈ। ਸਾਈਨਾਥ ਨੇ ਕਿਹਾ ਕਿ ਅੱਜ ਪੱਤਰਕਾਰਾਂ ਦੇ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ ਜਿਸ ਖਿਲਾਫ ਪੱਤਰਕਾਰ ਜਥੇਬੰਦੀਆਂ ਨੂੰ ਮਜ਼ਬੂਤ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ ਅਤੇ ਪ੍ਰਧਾਨ ਬਲਵੀਰ ਸਿੰਘ ਜੰਡੂ ਨੇ ਦੇਸ਼ ਵਿੱਚ ਮੀਡੀਆ ਕਮਿਸ਼ਨ ਅਤੇ ਜਰਨਲਿਸਟ ਐਕਟ ਬਨਾਉਣ ਦੀ ਮੰਗ ਕੀਤੀ। ਇਸ ਮੌਕੇ ਜੈ ਸਿੰਘ ਛਿੱਬਰ, ਜਗਤਾਰ ਸਿੰਘ ਭੁੱਲਰ, ਤਰਲੋਚਨ ਸਿੰਘ, ਡਾ. ਪਿਆਰਾ ਲਾਲ ਗਰਗ, ਬਿੰਦੂ ਸਿੰਘ, ਬਲਵੰਤ ਤਕਸ਼ਕ ਅਤੇ ਰਾਮ ਸਿੰਘ ਬਰਾੜ ਨੇ ਸੰਬੋਧਨ ਕੀਤਾ। ਸਮਾਗਮ ਵਿੱਚ ਮੰਚ ਸੰਚਾਲਨ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਪਾਲ ਸਿੰਘ ਨੌਲੀ ਨੇ ਕੀਤਾ।
ਆਜ਼ਾਦੀ ਦੇ ਸੰਘਰਸ਼ ‘ਚ ਪੱਤਰਕਾਰਾਂ ਦਾ ਅਹਿਮ ਯੋਗਦਾਨ : ਰਾਜਪਾਲ
ਕੌਮੀ ਪ੍ਰੈੱਸ ਦਿਹਾੜੇ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ‘ਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੱਤਰਕਾਰਾਂ ਨੇ ਬਿਨਾਂ ਕਿਸੇ ਡਰ ਤੋਂ ਅੰਗਰੇਜ਼ਾਂ ਖ਼ਿਲਾਫ਼ ਮੁਹਿੰਮ ਵਿੱਢੀ ਸੀ। ਮੌਜੂਦਾ ਸਮੇਂ ਵਿੱਚ ਵੀ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਨਿਰਪੱਖ ਪੱਤਰਕਾਰੀ ਕਰਨੀ ਚਾਹੀਦੀ ਹੈ।