ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਮਰੀਕਾ ਪਾਕਿ ਨਾਲ ਉਸੇ ਤਰ੍ਹਾਂ ਦਾ ਸਤਿਕਾਰ ਵਾਲਾ ਸਲੂਕ ਕਰੇ ਜਿਸ ਤਰ੍ਹਾਂ ਉਹ ਭਾਰਤ ਨਾਲ ਕਰਦਾ ਹੈ। ਉਨ੍ਹਾਂ ਨੇ ਇਕ ਵਿਦੇਸ਼ੀ ਮੀਡੀਆ ਅਦਾਰੇ ਨੂੰ ਦਿੱਤੇ ਤਾਜ਼ਾ ਇੰਟਰਵਿਊ ‘ਚ ਸਾਫ ਤੌਰ ‘ਤੇ ਕਿਹਾ ਕਿ ਅਮਰੀਕਾ ਭਾਰਤ ਨਾਲ ਬਹੁਤ ਸਨਮਾਨਜਨਕ ਢੰਗ ਨਾਲ ਪੇਸ਼ ਆਉਂਦਾ ਹੈ। ਇਮਰਾਨ ਖਾਨ ਨੇ ਇਸ ਤੋਂ ਪਹਿਲਾਂ ਅਮਰੀਕਾ ‘ਤੇ ਉਨ੍ਹਾਂ ਨੂੰ ਸੱਤਾ ਤੋਂ ਹਟਾਉਣ ਦੀ ਸਾਜਿਸ਼ ਰਚਣ ਦਾ ਆਰੋਪ ਲਗਾਇਆ ਸੀ। ਉਨ੍ਹਾਂ ਨੇ ਇੰਟਰਵਿਊ ਦੌਰਾਨ ਭਾਰਤ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਭਾਰਤ ਆਪਣੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦਾ ਹੈ।