Breaking News
Home / ਦੁਨੀਆ / ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵੱਲੋਂ ਧਾਮੀ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵੱਲੋਂ ਧਾਮੀ ਨਾਲ ਮੁਲਾਕਾਤ

ਬਰਤਾਨੀਆ ਦੀ ਤਰੱਕੀ ਵਿੱਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ
ਅੰਮ੍ਰਿਤਸਰ : ਦਿੱਲੀ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਖੁਲਾਸਾ ਕੀਤਾ ਕਿ ਬਰਤਾਨੀਆ ਵਿਚ ਨਵੀਂ ਬਣੀ ਸਰਕਾਰ ਦਾ ਮੰਤਰੀ ਜਲਦੀ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗਾ। ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਨ ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਡਿਪਟੀ ਹਾਈ ਕਮਿਸ਼ਨਰ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਨ ਆਏ ਹਨ। ਐਡਵੋਕੇਟ ਧਾਮੀ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੈਰੋਲਿਨ ਰੋਵੇਟ ਨੇ ਜਿਥੇ ਸਿੱਖਾਂ ਵੱਲੋਂ ਯੂਕੇ ਦੀ ਤਰੱਕੀ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ, ਉਥੇ ਹੀ ਜਲਦੀ ਹੀ ਬ੍ਰਿਟਿਸ਼ ਸਰਕਾਰ ਦੇ ਇਕ ਮੰਤਰੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦਾ ਖੁਲਾਸਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਕਈ ਸਿੱਖ ਉਥੋਂ ਦੀਆਂ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਦਫ਼ਤਰ ਇੰਚਾਰਜ ਸ਼ਾਹਬਾਜ਼ ਸਿੰਘ ਮੌਜੂਦ ਸਨ।

 

Check Also

ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਆਸਟਰੇਲੀਆ ’ਚ ਲੱਗੇਗੀ ਪਾਬੰਦੀ

ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਕੀਤੀ ਤਿਆਰੀ …