Breaking News
Home / ਪੰਜਾਬ / ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਗੁਜਰਾਤ ਚੋਣਾਂ ‘ਚ ਰੁੱਝਿਆ

ਪੰਜਾਬ ਦਾ ਅੱਧੇ ਤੋਂ ਵੱਧ ਮੰਤਰੀ ਮੰਡਲ ਗੁਜਰਾਤ ਚੋਣਾਂ ‘ਚ ਰੁੱਝਿਆ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਭਗਵੰਤ ਮਾਨ ਸਰਕਾਰ ਨੂੰ ਕੋਈ ਫਿਕਰ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਮੁਸ਼ਕਲ ਦੌਰ ਵਿਚੋਂ ਗੁਜ਼ਰ ਰਿਹਾ ਹੈ, ਪਰ ‘ਆਪ’ ਦੀ ਭਗਵੰਤ ਮਾਨ ਸਰਕਾਰ ਦਾ ਅੱਧੇ ਤੋਂ ਵੀ ਜ਼ਿਆਦਾ ਮੰਤਰੀ ਮੰਡਲ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਰੁੱਝਿਆ ਹੋਇਆ ਹੈ। ਪੰਜਾਬ ਦੇ ਮੰਤਰੀ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਬਜਾਏ ਗੁਜਰਾਤ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਗੈਰਜ਼ਿੰਮੇਵਾਰ ਦੱਸਿਆ ਹੈ। ਦੱਸਣਯੋਗ ਹੈ ਕਿ ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ ਅਤੇ ਜਿਸਦੇ ਨਤੀਜੇ ਹਿਮਾਚਲ ਪ੍ਰਦੇਸ਼ ਵਿਚ ਲੰਘੀ 12 ਨਵੰਬਰ ਨੂੰ ਪੈ ਚੁੱਕੀਆਂ ਵੋਟਾਂ ਦੇ ਨਾਲ ਹੀ 8 ਦਸੰਬਰ ਨੂੰ ਐਲਾਨੇ ਜਾਣਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਵਾਸਤੇ ਪੰਜਾਬ ਦੇ ਬਹੁਤੇ ਮੰਤਰੀ ਗੁਜਰਾਤ ਪਹੁੰਚੇ ਹੋਏ ਹਨ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕ ਰਹੀਆਂ ਹਨ।
ਰੀਟਰੀਟ ਸੈਰਾਮਨੀ ਦਾ ਸਮਾਂ ਤਬਦੀਲ
ਅਟਾਰੀ : ਭਾਰਤ-ਪਾਿਕਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤੀ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਰੋਜ਼ਾਨਾ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਦਾ ਸਮਾਂ ਬਦਲ ਕੇ ਹੁਣ ਸ਼ਾਮ 4:30 ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …