Breaking News
Home / ਪੰਜਾਬ / ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਸੈਮੀਨਾਰ ਵਿੱਚ ਲਾਂਘੇ ਦੀ ਪ੍ਰਕਿਰਿਆ ਸੁਖਾਲੀ ਬਣਾਉਣ ‘ਤੇ ਜ਼ੋਰ
ਜਲੰਧਰ/ਬਿਊਰੋ ਨਿਊਜ਼ : ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਕਿਨਾਰੇ ‘ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ’ ਵਿਸ਼ੇ ‘ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਸਮਾਗਮ ਦੇ ਮੁੱਖ ਮਹਿਮਾਨ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਕਿ ਜੇਕਰ ਲੋਕਾਂ ਨੇ ਆਪਣੀ ਜੀਵਨਸ਼ੈਲੀ ਨਾ ਬਦਲੀ ਤਾਂ ਸਾਰਾ ਕੁਝ ਤਬਾਹ ਹੋ ਜਾਵੇਗਾ। ਉਨ੍ਹਾਂ ਫਿਕਰ ਜ਼ਾਹਿਰ ਕੀਤਾ ਕਿ ਹਵਾ, ਪਾਣੀ ਤੇ ਖੁਰਾਕ ਸ਼ੁੱਧ ਨਾ ਹੋਣ ਕਾਰਨ ਲੋਕ ਬਿਮਾਰੀਆਂ ਵਿੱਚ ਜਕੜੇ ਗਏ ਹਨ। ਜਸਟਿਸ ਗੋਇਲ ਨੇ ਕਿਹਾ ਕਿ ਸ਼ੁੱਧ ਵਾਤਾਵਰਨ ਮਨੁੱਖ ਦੇ ਜੀਵਨ ਦਾ ਅਧਿਕਾਰ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ 2080 ਕਰੋੜ ਦੇ ਲਾਏ ਜੁਰਮਾਨੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਜੁਰਮਾਨਾ ਨਹੀਂ ਹੈ, ਸਗੋਂ ਇਸ ਰਕਮ ਨਾਲ ਵਾਤਾਵਰਨ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ 135 ਲੀਟਰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਕੀਤੀ ਜਾਵੇ ਤਦ ਹੀ ਸ਼ਹਿਰਾਂ ਦੇ ਟਰੀਟਮੈਂਟ ਪਲਾਂਟ ਸਹੀ ਢੰਗ ਨਾਲ ਚੱਲ ਸਕਣਗੇ। ਉਨ੍ਹਾਂ 1974 ਦੇ ‘ਵਾਟਰ ਐਕਟ’ ਦੀ ਗੱਲ ਕਰਦਿਆਂ ਕਿਹਾ ਕਿ ਇਸ ਐਕਟ ਦੀ ਉਲੰਘਣਾ ਤਾਂ ਬਹੁਤ ਹੋਈ ਹੈ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਐਕਟ ਤਹਿਤ ਕਿਸੇ ਨੂੰ ਵੀ ਕੋਈ ਸਜ਼ਾ ਨਹੀਂ ਦਿੱਤੀ। ਜਸਟਿਸ ਪ੍ਰੀਤਮ ਪਾਲ ਅਤੇ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਜੇਕਰ ਵਾਤਾਵਰਨ ਸਾਫ-ਸੁਥਰਾ ਹੋ ਜਾਂਦਾ ਹੈ ਤਾਂ ਹਸਪਤਾਲਾਂ ਦੀ ਲੋੜ ਨਹੀਂ ਰਹੇਗੀ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਐੱਸਸੀ ਅਗਰਵਾਲ, ਨਿਗਰਾਨ ਕਮੇਟੀ ਦੀ ਸੀਨੀਅਰ ਮੈਂਬਰ ਬਾਬੂ ਰਾਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਜ ਨੇ ਸੰਬੋਧਨ ਕੀਤਾ।
‘ਜਿੰਨਾ ਸੁਣਿਆ ਸੀ, ਉਸ ਤੋਂ ਕਿਤੇ ਵੱਧ ਸਾਫ਼ ਹੈ ਵੇਈਂ ਦਾ ਪਾਣੀ’
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਸਟਿਸ ਆਦਰਸ਼ ਕੁਮਾਰ ਗੋਇਲ ਨੂੰ ਪਵਿੱਤਰ ਕਾਲੀ ਵੇਈਂ ਦੇ ਪਾਣੀ ਦਾ ਟੀਡੀਐੱਸ ਚੈੱਕ ਕਰਵਾਇਆ, ਜੋ 106 ਆਇਆ। ਜਸਟਿਸ ਗੋਇਲ ਨੇ ਕਿਹਾ ਕਿ ਜਿੰਨਾ ਵੇਈਂ ਬਾਰੇ ਸੁਣਿਆ ਸੀ, ਨਦੀ ਦਾ ਪਾਣੀ ਉਸ ਤੋਂ ਕਿਤੇ ਵੱਧ ਸਾਫ ਹੈ।
ਇਸ ਉਪਰੰਤ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਕਿਸ਼ਤੀ ਰਾਹੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਪਵਿੱਤਰ ਵੇਈਂ ਦੇ ਦਰਸ਼ਨ ਕਰਵਾਏ। ਉਨ੍ਹਾਂ ਕਾਲੀ ਵੇਈਂ ਕਿਨਾਰੇ ਬੂਟੇ ਵੀ ਲਗਾਏ। ਸੈਮੀਨਾਰ ਮਗਰੋਂ ਜਸਟਿਸ ਗੋਇਲ ਨੇ ਪਿੰਡ ਸੀਚੇਵਾਲ ਤੇ ਤਲਵੰਡੀ ਮਾਧੋ ਵਿੱਚ ਬਣਾਏ ਗਏ ਸੀਚੇਵਾਲ ਮਾਡਲ-2 ਦਾ ਦੌਰਾ ਵੀ ਕੀਤਾ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …