Breaking News
Home / ਪੰਜਾਬ / ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 24ਵੀਂ ਵਾਰ ‘ਮਾਕਾ’ ਟਰਾਫੀ ਜਿੱਤ ਕੇ ਸਿਰਜਿਆ ਇਤਿਹਾਸ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 24ਵੀਂ ਵਾਰ ‘ਮਾਕਾ’ ਟਰਾਫੀ ਜਿੱਤ ਕੇ ਸਿਰਜਿਆ ਇਤਿਹਾਸ

ਭਗਵੰਤ ਮਾਨ ਨੇ ‘ਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ 53 ਸਾਲਾਂ ਦੇ ਇਤਿਹਾਸ ਵਿਚ 24ਵੀਂ ਵਾਰ ਭਾਰਤ ਦੀਆਂ ਖੇਡਾਂ ਵਿਚ ਸਭ ਤੋਂ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ।
ਯੂਨੀਵਰਸਿਟੀ ਰਾਸ਼ਟਰਪਤੀ ਤੋਂ 30 ਨਵੰਬਰ ਨੂੰ 24ਵੀਂ ਵਾਰ ‘ਮਾਕਾ’ ਟਰਾਫੀ ਪ੍ਰਾਪਤ ਕਰੇਗੀ। ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਰਾਸ਼ਟਰਪਤੀ ਭਵਨ ਵਿਚ ਇਹ ਟਰਾਫੀ ਪ੍ਰਾਪਤ ਕਰਨਗੇ। ਯੂਨੀਵਰਸਿਟੀ ਵਿਚ ‘ਮਾਕਾ’ ਟਰਾਫੀ ਜਿੱਤਣ ‘ਤੇ ਖੁਸ਼ੀ ਦਾ ਮਾਹੌਲ ਹੈ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਤੇ ਹੋਰਾਂ ਨੇ ‘ਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੂੰ ਇਸ ਉਪਲੱਬਧੀ ‘ਤੇ ਵਧਾਈਆਂ ਵੀ ਦਿੱਤੀਆਂ ਹਨ।
ਡਾ. ਸੰਧੂ ਨੇ 24ਵੀਂ ਵਾਰ ਮਾਕਾ ਟਰਾਫੀ ਮਿਲਣ ਦਾ ਸਿਹਰਾ ਖਿਡਾਰੀਆਂ, ਕੋਚਾਂ ਅਤੇ ਯੋਗ ਪ੍ਰਬੰਧਕਾਂ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਯਤਨ ਜਾਰੀ ਰਹਿਣਗੇ। ਯੂਨੀਵਰਸਿਟੀ ਵੱਲੋਂ ਅਥਲੀਟਾਂ ਨੂੰ ਸਾਰਾ ਸਾਲ ਮੁਫ਼ਤ ਦਾਖਲਾ, ਰਿਹਾਇਸ਼, ਸਿਖਲਾਈ, ਕੋਚਿੰਗ ਦੇ ਨਾਲ-ਨਾਲ ਖੇਡ ਸਾਜ਼ੋ-ਸਾਮਾਨ ਸਮੇਤ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਖਿਡਾਰੀਆਂ ਨੂੰ ਹਰ ਸਾਲ ਕਰੀਬ 2 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਜਾਂਦਾ ਹੈ। ਪਿਛਲੇ ਸਾਲ 25 ਅਥਲੀਟਾਂ ਨੇ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਗ ਲਿਆ ਹੈ।

 

Check Also

ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ, ਕੇਜਰੀਵਾਲ, ਨੱਢਾ ਅਤੇ ਯੋਗੀ ਨੇ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਕਾਂਗਰਸ, ‘ਆਪ’, ਅਕਾਲੀ ਦਲ ਅਤੇ ਭਾਜਪਾ ਨੇ ਜਿੱਤ ਲਾਇਆ ਅੱਡੀ ਚੋਟੀ ਦਾ ਜੋਰ ਚੰਡੀਗੜ੍ਹ/ਬਿਊਰੋ ਨਿਊਜ਼ …