-0.5 C
Toronto
Wednesday, November 19, 2025
spot_img
Homeਪੰਜਾਬਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਫਿਰ ਦਿਸਿਆ ਪਾਕਿਸਤਾਨੀ ਡਰੋਨ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਫਿਰ ਦਿਸਿਆ ਪਾਕਿਸਤਾਨੀ ਡਰੋਨ

ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ ਅਤੇ ਰੋਸ਼ਨੀ ਬੰਬ ਦਾਗੇ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਜ਼ਿਲ੍ਹੇ ’ਚ ਪੈਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਹਰਭਜਨ ਰਾਹੀਂ ਲੰਘੀ ਦੇਰ ਰਾਤ ਭਾਰਤੀ ਖੇਤਰ ਵਿਚ ਪਾਕਿਸਤਾਨੀ ਡਰੋਨ ਦਾਖਲ ਹੋਇਆ। ਡਰੋਨ ਦੀ ਆਵਾਜ਼ ਸੁਣਦੇ ਹੀ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨ ਚੌਕਸ ਹੋ ਗਏ। ਇਸੇ ਦੌਰਾਨ ਸਰਹੱਦ ਨੂੰ ਪਾਰ ਕਰਨ ਵਾਲੇ ਡਰੋਨ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ ਅਤੇ ਰੌਸ਼ਨੀ ਬੰਬ ਵੀ ਦਾਗੇ। ਇਸ ਤੋਂ ਬਾਅਦ ਇਹ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਪਰਤ ਗਿਆ। ਇਸ ਤੋਂ ਬਾਅਦ ਸਵੇਰ ਵੇਲੇ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਵਿਚ ਤਲਾਸ਼ੀ ਅਭਿਆਨ ਵੀ ਚਲਾਇਆ। ਬੀਐਸਐਫ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਾਲ ਹੁਣ ਤੱਕ 255 ਵਾਰ ਡਰੋਨ ਭਾਰਤੀ ਸਰਹੱਦ ’ਚ ਦਾਖਲ ਹੋ ਚੁੱਕਾ ਹੈ ਅਤੇ ਇਹ ਗੁਆਂਢੀ ਦੇਸ਼ ਦੀ ਇਕ ਹੋਰ ਕੋਸ਼ਿਸ਼ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਇਹ ਅੰਕੜਾ ਪਿਛਲੇ ਸਾਲਾਂ ਨਾਲੋਂ ਕਾਫੀ ਜ਼ਿਆਦਾ ਹੈ। ਦੱਸਣਯੋਗ ਹੈ ਕਿ ਲੰਘੇ ਅਕਤੂਬਰ ਮਹੀਨੇ ਬੀਐਸਐਫ ਦੇ ਜਵਾਨਾਂ ਨੇ ਤਿੰਨ ਡਰੋਨਾਂ ਨੂੰ ਹੇਠਾਂ ਸੁੱਟਣ ਵਿਚ ਸਫਲਤਾ ਵੀ ਹਾਸਲ ਕੀਤੀ ਸੀ।

 

RELATED ARTICLES
POPULAR POSTS