645 ਲੈਕਚਰਾਰ ਵੀ ਕੀਤੇ ਜਾਣਗੇ ਭਰਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਓਲਡ ਪੈਨਸ਼ਨ ਸਕੀਮ ਨੂੰ ਮਨਜੂਰੀ ਦੇ ਦਿੱਤੀ ਹੈ। ਪਰ ਇਸ ਨੂੰ ਕਿਸ ਸਮਾਂ ਸੀਮਾ ਤੱਕ ਅਤੇ ਕਿਸ ਪ੍ਰਕਿਰਿਆ ਨਾਲ ਲਾਗੂੁ ਕੀਤਾ ਜਾਵੇਗਾ, ਇਸ ਸਬੰਧ ਵਿਚ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ। ਓਲਡ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਗੰਨੇ ਦੇ ਭਾਅ 380 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨੋਟੀਫਿਕੇਸ਼ਨ ਲਈ ਵੀ ਕੈਬਨਿਟ ਨੇ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੰਨੇ ਦੇ 305 ਰੁਪਏ ਪ੍ਰਤੀ ਕੁਇੰਟਲ ਕੇਂਦਰ ਸਰਕਾਰ ਦੇਵੇਗੀ ਅਤੇ 50 ਰੁਪਏ ਪੰਜਾਬ ਸਰਕਾਰ ਤੇ 25 ਰੁਪਏ ਸ਼ੂਗਰ ਮਿੱਲ ਦੇਵੇਗੀ। ਸੀਐਮ ਮਾਨ ਨੇ ਦੱਸਿਆ ਕਿ 20 ਨਵੰਬਰ ਤੋਂ ਗੰਨਾਂ ਮਿੱਲਾਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਲਜ ਲੈਕਚਰਾਰ ਦੀਆਂ 645 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਗਊਸ਼ਾਲਾਵਾਂ ਲਈ ਵੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਗਊਸ਼ਾਲਾਵਾਂ ਦੇ ਅਕਤੂਬਰ ਮਹੀਨੇ ਤੱਕ ਦੇ ਬਿਜਲੀ ਬਿੱਲ ਮਾਫ ਹੋਣਗੇ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …