ਕਿਹਾ : ਦਿੱਲੀ ਦੀ ‘ਆਪ’ ਸਰਕਾਰ ਜੇਲ੍ਹਾਂ ’ਚ ਚਲਾ ਰਹੀ ਵੀਵੀਆਈਪੀ ਕਲਚਰ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੀ ਤਿਹਾੜ ਜੇਲ੍ਹ ’ਚ ਮਸਾਜ ਕਰਵਾ ਰਹੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ। ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਜਰੀਵਾਲ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਕੀਤੀ ਗਈ ਸੀ ਅਤੇ ਹੁਣ ਸਤਿੰਦਰ ਜੈਨ ਦੀ ਵੀਡੀਓ ਇਹ ਬਿਆਨ ਕਰ ਰਹੀ ਹੈ ਕਿ ਦਿੱਲੀ ਮਾਡਲ ਕਿਸ ਢੰਗ ਨਾਲ ਪੰਜਾਬ ਦੇ ਦੇਸ਼ ਲਈ ਖ਼ਤਰਨਾਕ ਹੈ। ਮਜੀਠੀਆ ਨੇ ਕਿਹਾ ਕਿ ਤਿਹਾੜ ਜੇਲ੍ਹ ਦਾ ਸਾਰਾ ਪ੍ਰਬੰਧ ਕੇਂਦਰ ਨੂੰ ਆਪਣੇ ਅਧੀਨ ਲੈਣਾ ਚਾਹੀਦਾ ਹੈ, ਕਿਉਂਕਿ ਕੇਜਰੀਵਾਲ ਸਰਕਾਰ ਜੇਲ੍ਹਾਂ ’ਚ ਵੀ.ਆਈ.ਪੀ. ਨਹੀ ਬਲਕਿ ਵੀ.ਵੀ.ਆਈ.ਪੀ. ਕਲਚਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਦੀ ਗੱਲ ਕਰਨ ਵਾਲੇ ਸ਼ਿਵ ਸੈਨਾ ਆਗੂ ਖ਼ਿਲਾਫ਼ ਕਾਰਵਾਈ ਨਾ ਹੋਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ’ਚ ਸ਼ਰੇਆਮ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ ਹੋਣਾ ‘ਆਪ’ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜੇ ਕਰਦਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …