ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2012 ਦੇ ਛਾਵਲਾ ਸਮੂਹਿਕ ਜਬਰ-ਜਨਾਹ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾਯਾਫ਼ਤਾ ਤਿੰਨਾਂ ਦੋਸ਼ੀਆਂ ਨੂੰ ਬਰੀ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਸਮਖਿਆ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕਸੈਨਾ ਨੇ ਇਸ ਮਾਮਲੇ ਵਿੱਚ ਦਿੱਲੀ ਸਰਕਾਰ ਦੀ ਨੁਮਾਇੰਦਗੀ ਕਰਨ ਲਈ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀਆਂ ਸੇਵਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀ ਇੱਕ ਹੇਠਲੀ ਅਦਾਲਤ ਨੇ 9 ਫਰਵਰੀ 2012 ਨੂੰ ਦਵਾਰਕਾ ਦੇ ਛਾਵਲਾ ਇਲਾਕੇ ਵਿੱਚ 19 ਵਰ੍ਹਿਆਂ ਦੀ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਤਿੰਨਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਦਿੱਲੀ ਹਾਈਕੋਰਟ ਨੇ ਬਰਕਰਾਰ ਰੱਖਿਆ ਸੀ। ਦੋਸ਼ੀਆਂ ਨੇ ਸਜ਼ਾ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿਸਨੇ 7 ਨਵੰਬਰ, 2022 ਦੇ ਆਪਣੇ ਫ਼ੈਸਲੇ ਵਿੱਚ ਹੇਠਲੀ ਅਦਾਲਤ ਅਤੇ ਹਾਈਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …