Breaking News
Home / ਪੰਜਾਬ / ਪੰਜਾਬ ’ਚ ਹੇਟ ਸਪੀਚ ’ਤੇ ਦਰਜ ਹੋਣਗੇ ਕੇਸ

ਪੰਜਾਬ ’ਚ ਹੇਟ ਸਪੀਚ ’ਤੇ ਦਰਜ ਹੋਣਗੇ ਕੇਸ

ਭਗਵੰਤ ਮਾਨ ਸਰਕਾਰ ਕਾਨੂੰੂਨ ਵਿਵਸਥਾ ਦੀ ਮਜ਼ਬੂਤੀ ਲਈ ਹੋਈ ਸਖਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਪੁਲਿਸ ਲਗਾਤਾਰ ਸਖਤ ਰਵੱਈਆ ਅਪਣਾ ਰਹੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਤਿੰਨ ਮਹੀਨਿਆਂ ਵਿਚ ਹਥਿਆਰਾਂ ਦੀ ਸਮੀਖਿਆ ਦੀ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਹੁਣ ਪੰਜਾਬ ਵਿਚ ਹੇਟ ਸਪੀਚ ਦਾ ਇਸਤੇਮਾਲ ਕਰਨ ਵਾਲਿਆਂ ’ਤੇ ਵੀ ਕੇਸ ਦਰਜ ਹੋਣਗੇ। ਪੁਲਿਸ ਨੇ ਸਮੁੱਚੇ ਪੰਜਾਬ ਵਿਚ ਇਸਦੇ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਹੈ, ਜੋ 90 ਦਿਨ ਤੱਕ ਜਾਰੀ ਰਹੇਗਾ। ਇਸ ਦੌਰਾਨ ਸਾਰੇ ਸੂਬਿਆਂ ਵਿਚ ਉਚ ਅਧਿਕਾਰੀਆਂ ਦੀ ਅਗਵਾਈ ਵਿਚ ਵੱਖ-ਵੱਖ ਪੁਲਿਸ ਟੀਮਾਂ ਕੰਮ ਕਰਨਗੀਆਂ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਸੀ ਕਿ ਕਿਸੇ ਵੀ ਭਾਈਚਾਰੇ ਖਿਲਾਫ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦੇ ਮਾਮਲਿਆਂ ਵਿਚ ਕੇਸ ਦਰਜ ਕੀਤੇ ਜਾਣਗੇ। ਪੰਜਾਬ ਪੁਲਿਸ ਪ੍ਰਸ਼ਾਸਨ ਵਲੋਂ ਆਰਮਜ਼ ਲਾਈਸੈਂਸ ਧਾਰਕਾਂ ਦੇ ਕਾਗਜ਼ਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿਨ੍ਹਾਂ ਲਾਇਸੈਂਸ ਧਾਰਕਾਂ ਦਾ ਪਤਾ ਫਰਜ਼ੀ ਪਾਇਆ ਗਿਆ, ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ।

 

Check Also

ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ …