24.8 C
Toronto
Sunday, July 19, 2026
spot_img
Homeਭਾਰਤਅਰੁਣ ਗੋੇਇਲ ਬਣੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ

ਅਰੁਣ ਗੋੇਇਲ ਬਣੇ ਭਾਰਤ ਦੇ ਨਵੇਂ ਚੋਣ ਕਮਿਸ਼ਨਰ

ਪੰਜਾਬ ਕੇਡਰ ਦੇ ਸਾਬਕਾ ਅਧਿਕਾਰੀ ਗੋਇਲ ਨੇ ਚੋਣ ਕਮਿਸ਼ਨਰ ਦਾ ਸੰਭਾਲਿਆ ਅਹੁਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਅੱਜ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੇ 18 ਨਵੰਬਰ ਨੂੰ ਸਵੈ-ਇੱਛਤ ਸੇਵਾਮੁਕਤੀ ਲੈ ਲਈ ਸੀ ਅਤੇ ਹਾਲਾਂਕਿ ਉਨ੍ਹਾਂ 60 ਸਾਲ ਦੀ ਉਮਰ ਹੋਣ ਮਗਰੋਂ 31 ਦਸੰਬਰ 2022 ਨੂੰ ਸੇਵਾ ਮੁਕਤ ਹੋਣਾ ਸੀ। ਧਿਆਨ ਰਹੇ ਕਿ ਗੋਇਲ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦ ਪਾਂਡੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ। ਮਈ 2022 ਵਿਚ ਮੁੱਖ ਚੋਣ ਕਮਿਸ਼ਨਰ ਦੇ ਰੂਪ ਵਿਚ ਸੁਸ਼ੀਲ ਚੰਦਰਾ ਦੀ ਸੇਵਾ ਮੁਕਤੀ ਮਗਰੋਂ ਚੋਣ ਕਮਿਸ਼ਨ ਦਾ ਇਕ ਅਹੁਦਾ ਖਾਲੀ ਸੀ। ਗੋਇਲ ਇਸ ਤੋਂ ਪਹਿਲਾਂ ਭਾਰਤੀ ਉਦਯੋਗ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਨੇ ਸਭਿਆਚਾਰ ਮੰਤਰਾਲੇ ਵਿਚ ਵੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਵਿਚ ਕੀਤੀ ਗਈ ਹੈ, ਜਦੋਂ ਗੁਜਰਾਤ ਵਿਚ 1 ਅਤੇ 5 ਦਸੰਬਰ ਨੂੰ ਦੋ ਗੇੜਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਉਣ ਵਾਲੇ ਮਹੀਨਿਆਂ ਵਿਚ ਨਾਗਾਲੈਂਡ, ਮੇਘਾਲਿਆ, ਤਿ੍ਰਪੁਰਾ ਅਤੇ ਕਰਨਾਟਕ ਲਈ ਚੋਣ ਪ੍ਰੋਗਰਾਮ ਤੈਅ ਕਰਦੇ ਸਮੇਂ ਚੋਣ ਕਮਿਸ਼ਨ ਕੋਲ ਉਸਦੇ ਸਾਰੇ ਤਿੰਨ ਮੈਂਬਰ ਹੋਣਗੇ।

 

 

RELATED ARTICLES
POPULAR POSTS