ਮਧੂਸੂਦਨ ਮਿਸਤਰੀ ਨੇ ਕਿਹਾ ਸੀ, ਇਨ੍ਹਾਂ ਚੋਣਾਂ ’ਚ ਔਕਾਤ ਦਿਸ ਜਾਵੇਗੀ
ਅਹਿਮਦਾਬਾਦ/ਬਿੳੂਰੋ ਨਿੳੂਜ਼
ਤੇਲੰਗਾਨਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੀਆਂ ਗਾਲਾਂ ਨੂੰ ਪੋਸ਼ਣ ਦਾ ਸੋਰਸ ਦੱਸਿਆ ਸੀ। ਹੁਣ ਗੁਜਰਾਤ ਵਿਚ ਪ੍ਰਧਾਨ ਮੰਤਰੀ ਨੇ ਕਾਂਗਰਸ ਆਗੂ ਮਧੂਸੂਦਨ ਮਿਸਤਰੀ ਦੇ ਔਕਾਤ ਵਾਲੇ ਬਿਆਨ ’ਤੇ ਤਨਜ ਕਸਿਆ ਹੈ। ਗੁਜਰਾਤ ਦੇ ਸੁਰਿੰਦਰਨਗਰ ਵਿਚ ਇਕ ਰੈਲੀ ਦੌਰਾਨ ਮੋਦੀ ਨੇ ਕਿਹਾ ਕਿ ਮੈਂ ਤਾਂ ਜਨਤਾ ਦਾ ਸੇਵਕ ਹਾਂ, ਮੇਰੀ ਔਕਾਤ ਹੀ ਕੀ ਹੈ। ਮੋਦੀ ਨੇ ਕਿਹਾ ਕਿ ਮੈਂ ਤਾਂ ਸੇਵਾਦਾਰ ਹਾਂ, ਨੌਕਰ ਹਾਂ ਅਤੇ ਸੇਵਾਦਾਰ ਦੀ ਕੋਈ ਔਕਾਤ ਨਹੀਂ ਹੁੰਦੀ ਹੈ। ਦੱਸਣਯੋਗ ਹੈ ਕਿ ਕਾਂਗਰਸ ਆਗੂ ਮਧੂਸੂਦਨ ਮਿਸਤਰੀ ਨੇ ਕਿਹਾ ਸੀ ਕਿ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਔਕਾਤ ਦਿਸ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ 12 ਨਵੰਬਰ ਨੂੰ ਹੈਦਰਾਬਾਦ ਦੇ ਬੇਗਮਪੇਟ ਏਅਰਪੋਰਟ ’ਤੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਰੋਜ਼ਾਨਾ 2-3 ਕਿਲੋ ਗਾਲਾਂ ਮਿਲਦੀਆਂ ਹਨ, ਪਰ ਉਨ੍ਹਾਂ ਦਾ ਸਰੀਰ ਉਨ੍ਹਾਂ ਗਾਲਾਂ ਨੂੰ ਪੋਸ਼ਣ ਵਿਚ ਬਦਲ ਦਿੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਯਾਤਰਾ ’ਤੇ ਸਿਆਸੀ ਨਿਸ਼ਾਨਾ ਵੀ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੋ ਲੋਕ ਸੱਤਾ ਤੋਂ ਬਾਹਰ ਕੀਤੇ ਜਾ ਚੁੱਕੇ ਹਨ, ਉਹ ਯਾਤਰਾ ਦੇ ਜ਼ਰੀਏ ਵਾਪਸੀ ਕਰਨਾ ਚਾਹੁੰਦੇ ਹਨ। ਦੱਸਣਯੋਗ ਹੈ ਕਿ ਗੁਜਰਾਤ ਵਿਚ ਵਿਧਾਨ ਸਭਾ ਲਈ 1 ਅਤੇ 5 ਦਸੰਬਰ ਨੂੰ ਦੋ ਪੜ੍ਹਾਵਾਂ ਵਿਚ ਵੋਟਾਂ ਪੈਣੀਆਂ ਹਨ ਅਤੇ ਰਾਜਨੀਤਕ ਪਾਰਟੀਆਂ ਵਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …