Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਦਸੰਬਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏਗੀ ਦਸਤਖ਼ਤ ਮੁਹਿੰਮ

ਸ਼ੋ੍ਰਮਣੀ ਕਮੇਟੀ ਦਸੰਬਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਏਗੀ ਦਸਤਖ਼ਤ ਮੁਹਿੰਮ

ਅੰਤਿ੍ਰਗ ਕਮੇਟੀ ਦੀ ਮੀਟਿੰਗ ’ਚ ਯੂ ਟਿਊਬ ਚੈਨਲ ਚਲਾਉਣ ਦਾ ਵੀ ਕੀਤਾ ਗਿਆ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਤੋਂ ਬਾਅਦ ਅੱਜ ਅੰਤਿ੍ਰਗ ਕਮੇਟੀ ਦੀ ਅੰਮਿ੍ਰਤਸਰ ਵਿਖੇ ਪਲੇਠੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਕਮੇਟੀ ਦੇ ਦੂਜੀ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਦਸੰਬਰ ਮਹੀਨੇ ਤੋਂ ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਆਉਂਦੇ ਸਮੇਂ ਵਿਚ ਆਪਣੇ ਸਮੂਹ ਵਿੱਦਿਅਕ ਅਦਾਰਿਆਂ ਅਤੇ ਗੁਰਦੁਆਰਾ ਸਾਹਿਬਾਨ ਵਿਚ ਸਿਰੋਪਾਓ ਦੇਣ ਦੀ ਰਸਮ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਹੋਰਾਂ ਨੇ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਵੀ ਸਮਾਪਤ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਅਗਲੇ ਹੁਕਮਾਂ ਤੱਕ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਐਡਵੋਕੇਟ ਧਾਮੀ ਨੇ ਜਗਤਾਰ ਸਿੰਘ ਵੱਲੋਂ ਮੁੱਖ ਗ੍ਰੰਥੀ ਵਜੋਂ ਨਿਭਾਈ ਗਈ ਸੇਵਾ ਦੀ ਸ਼ਲਾਘਾ ਵੀ ਕੀਤੀ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …