Breaking News
Home / ਭਾਰਤ / ਦਿੱਲੀ ’ਚ ਨਸ਼ੇੜੀ ਪੁੱਤ ਨੇ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ

ਦਿੱਲੀ ’ਚ ਨਸ਼ੇੜੀ ਪੁੱਤ ਨੇ ਪਰਿਵਾਰ ਦੇ 4 ਮੈਂਬਰਾਂ ਦੀ ਕੀਤੀ ਹੱਤਿਆ

ਨਸ਼ਾ ਮੁਕਤੀ ਕੇਂਦਰ ਤੋਂ ਪਰਤਦਿਆਂ ਹੀ ਦਿੱਤਾ ਘਟਨਾ ਨੂੰ ਅੰਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪਾਲਮ ਇਲਾਕੇ ’ਚ ਇਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਆਰੋਪੀ ਦਾ ਨਾਂ ਕੇਸ਼ਵ ਦੱਸਿਆ ਜਾ ਰਿਹਾ ਹੈ ਅਤੇ ਉਹ ਨਸ਼ੇ ਕਰਨ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਉਸ ਦਾ ਨਸ਼ਾ ਛੁਡਾਉਣ ਲਈ ਉਸ ਨੂੰ ਨਸ਼ਾ ਮੁਕਤੀ ਕੇਂਦਰ ਭੇਜਿਆ ਸੀ ਪ੍ਰੰਤੂ ਉਥੇ ਰਹਿਣ ਵੇ ਬਾਵਜੂਦ ਵੀ ਉਸ ਦੀ ਨਸ਼ਾ ਕਰਨ ਦੀ ਆਦਤ ਨਹੀਂ ਗਈ ਅਤੇ ਉਹ ਪਰਿਵਾਰ ਕੋਲੋਂ ਨਸ਼ੇ ਲਈ ਪੈਸੇ ਮੰਗਦਾ ਰਹਿੰਦਾ ਸੀ। ਲੰਘੇ ਮੰਗਲਵਾਰ ਨੂੰ ਜਦੋਂ ਉਸ ਨੇ ਨਸ਼ੇ ਲਈ ਪੈਸੇ ਮੰਗੇ ਤਾਂ ਘਰ ਵਾਲਿਆਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦਾ ਫੈਸਲਾ ਕਰ ਲਿਆ। ਜਿਸ ਤੋਂ ਬਾਅਦ ਉਸ ਨੇ ਘਰ ਚਾਰੋਂ ਮੈਂਬਰਾਂ ਨੂੰ ਅਲੱਗ-ਅਲੱਗ ਕਮਰਿਆਂ ਵਿਚ ਲਿਜਾ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਹੱਤਿਆ ਕਰਨ ਤੋਂ ਬਾਅਦ ਉਹ ਭੱਜਣ ਦੀ ਤਾਕ ਵਿਚ ਸੀ ਪ੍ਰੰਤੂ ਉਸ ਦੇ ਚਚੇਰੇ ਭਰਾ ਨੇ ਫੜ ਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਮਰਨ ਵਾਲਿਆਂ ਦੀ ਪਹਿਚਾਣ ਪਿਤਾ ਦਿਨੇਸ਼, ਮਾਂ ਦਰਸ਼ਨਾ, ਭੈਣ ਉਰਵਸ਼ੀ ਅਤੇ ਦਾਦੀ ਦੀਵਾਨਾ ਦੇਵੀ ਵਜੋਂ ਹੋਈ ਹੈ।

Check Also

ਹਰਿਆਣਾ ’ਚ ਵੋਟਾਂ ਭਲਕੇ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ

90 ਵਿਧਾਨ ਸਭਾ ਸੀਟਾਂ ਲਈ 1031 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਲਕੇ …