5.7 C
Toronto
Tuesday, October 28, 2025
spot_img
Homeਪੰਜਾਬ378 ਦਿਨ ਤੱਕ ਚੱਲਿਆ ਸੀ ਕਿਸਾਨ ਅੰਦੋਲਨ 

378 ਦਿਨ ਤੱਕ ਚੱਲਿਆ ਸੀ ਕਿਸਾਨ ਅੰਦੋਲਨ 

24 ਨਵੰਬਰ 2020 ਨੂੰ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਸੀ ਕੂਚ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਲਈ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ 24 ਨਵੰਬਰ 2020 ਨੂੰ ਦਿੱਲੀ ਕੂਚ ਕੀਤਾ ਸੀ ਅਤੇ ਇਸ ਨੂੰ ਅੱਜ ਦੋ ਸਾਲ ਹੋ ਗਏ ਹਨ, 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਪਰ ਅੰਦੋਲਨ ਦੀ ਮੁਅੱਤਲੀ ਸਮੇਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋ ਸਕੀਆਂ। ਕਿਸਾਨਾਂ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਅੱਜ ਤੱਕ ਐਮ.ਐਸ.ਪੀ. ’ਤੇ ਲੀਗਲ ਗਾਰੰਟੀ ਨਹੀਂ ਮਿਲੀ। ਇਸੇ ਦੌਰਾਨ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਮੁੜ ਅੰਦੋਲਨ ਦੀ ਤਿਆਰੀ ਕਰ ਰਹੇ ਹਨ ਅਤੇ ਧਰਨੇ ਵੀ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਅੰਦੋਲਨ ਦੌਰਾਨ ਦਰਜ ਹੋਏ ਕੇਸ ਵਾਪਸ ਕਰਾਉਣ ਲਈ ਹਰਿਆਣਾ ਦੇ ਕਿਸਾਨ ਅਜੇ ਤੱਕ ਸੰਘਰਸ਼ ਕਰ ਰਹੇ ਹਨ। ਦੱਸਣਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਖੇਤੀ ਸੁਧਾਰ ਕਾਨੂੰਨ ਬਣਾਏ ਸਨ। ਇਸਦਾ ਵਿਰੋਧ 24 ਨਵੰਬਰ 2020 ਤੋਂ ਸ਼ੁਰੂ ਹੋ ਗਿਆ ਸੀ ਅਤੇ ਵੱਡੀ ਗਿਣਤੀ ਕਿਸਾਨ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ ’ਤੇ ਡਟ ਗਏ ਸਨ। ਕਿਸਾਨ 11 ਦਸੰਬਰ 2021 ਨੂੰ ਵਾਪਸ ਪਰਤੇ ਸਨ, ਜਦੋਂ ਕੇਂਦਰ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਜ਼ਿਕਰਯੋਗ ਹੈ ਕਿ ਹੁਣ ਕਿਸਾਨਾਂ ਵਲੋਂ ਆਪਣੀਆਂ ਮੰਨਵਾਉਣ ਲਈ ਮੁੜ ਤੋਂ ਪੰਜਾਬ ਵਿਚ ਧਰਨੇ ਲਗਾਏ ਜਾ ਰਹੇ ਹਨ।

 

RELATED ARTICLES
POPULAR POSTS