ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਕੀਤੀ ਗੱਲਬਾਤ, ਨਹੀਂ ਮੰਨੀਆਂ ਕਿਸਾਨ ਜਥੇਬੰਦੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ’ਚ ਨੈਸ਼ਨਲ ਹਾਈਵੇ ’ਤੇ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠੇ ਕਿਸਾਨ ਆਗੂਆਂ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੌਰਾਨ ਅੱਜ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਹਰਦਿੱਤ ਸਿੰਘ ਸੇਖੋਂ ਨੇ ਵੀ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਪ੍ਰੰਤੂ ਕੋਈ ਸਹਿਮਤੀ ਨਹੀਂ ਬਣ ਸਕੀ। ਧਰਨੇ ਦੌਰਾਨ ਹੀ ਮਰਨ ਵਰਤ ’ਤੇ ਬੈਠੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ ਵੀ ਅੱਜ ਛੇਵਾਂ ਦਿਨ ਹੈ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰਕੇ ਆਪਣੀਆਂ ਮਨਮਰਜ਼ੀਆਂ ਕਰ ਰਹੀ ਹੈ, ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਅੰਦਰ ਭਾਰੀ ਰੋਸ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਲਈ ਅੰਮਿ੍ਰਤਸਰ ਦੇ ਪੁਲਿਸ ਕਮਿਸ਼ਨਰ, ਫਰੀਦਕੋਟ ਦੇ ਐਸ ਐਸ ਪੀ ਰਾਜਪਾਲ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਰੂਹੀ ਦੁੱਗਲ ਵੀ ਪਹੁੰਚੇ ਸਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਜਥੇਬੰਦੀਆਂ ਕੋਲੋਂ ਮੁਆਫ਼ੀ ਮੰਗਣ। ਕਿਉਂਕਿ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਕੁੱਝ ਕਿਸਾਨ ਜਥੇਬੰਦੀਆਂ ਫੰਡ ਇਕੱਠਾ ਕਰਨ ਦੇ ਲਈ ਗੱਲ-ਗੱਲ ’ਤੇ ਧਰਨਾ ਲਗਾ ਕੇ ਬੈਠ ਜਾਂਦੀਆਂ ਹਨ। ਇਸ ਗੱਲ ਦਾ ਕਿਸਾਨ ਜਥੇਬੰਦੀਆਂ ਕਾਫ਼ੀ ਰੋਸ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …