16.7 C
Toronto
Saturday, May 30, 2026
spot_img
Homeਪੰਜਾਬਬੀਬੀ ਜਗੀਰ ਕੌਰ ਦਾ ਬਾਦਲ ਪਰਿਵਾਰ ’ਤੇ ਵੱਡਾ ਸਿਆਸੀ ਹਮਲਾ

ਬੀਬੀ ਜਗੀਰ ਕੌਰ ਦਾ ਬਾਦਲ ਪਰਿਵਾਰ ’ਤੇ ਵੱਡਾ ਸਿਆਸੀ ਹਮਲਾ

ਕਿਹਾ : ਸੁਖਬੀਰ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਰਹਿਣ ਦਾ ਕੋਈ ਹੱਕ ਨਹੀਂ
ਟਾਂਡਾ ਉੜਮੁੜ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਸ਼ੋ੍ਰਮਣੀ ਕਮੇਟੀ ਦੀ ਚੋਣ ਲੜਨ ਵਾਲੀ ਬੀਬੀ ਜਗੀਰ ਕੌਰ ਅੱਜ ਟਾਂਡਾ ਉੜਮੁੜ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਅਤੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਬਾਦਲ ਪਰਿਵਾਰ ’ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਬਚਾਉਣ ਲਈ ਇਸ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਬਾਦਲ ਪਰਿਵਾਰ ਤੋਂ ਅਜ਼ਾਦ ਕਰਵਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮਨਜੀਤ ਸਿੰਘ ਦਸੂਹਾ ਨੇ ਬੀਬੀ ਜਗੀਰ ਕੌਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ਅਜ਼ਾਦ ਕਰਵਾਉਣ ਅਤੇ ਇਸ ਨੂੰ ਮੁੜ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ’ਤੇ ਤੰਜ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਅਖਵਾਉਣ ਦਾ ਕੋਈ ਅਧਿਕਾਰ ਨਹੀਂ। ਕਿਉਂਕਿ ਜਿਸ ਪ੍ਰਧਾਨ ਦੀ ਅਗਵਾਈ ’ਚ ਪਾਰਟੀ ਦੋ ਵਾਰ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਚੁੱਕੀ ਹੋਵੇ, ਉਸ ਵਿਅਕਤੀ ਨੂੰ ਪ੍ਰਧਾਨਗੀ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ।

 

RELATED ARTICLES
POPULAR POSTS