ਨਾਰਾਜ਼ ਵਰਕਰਾਂ ਨੇ ਕਾਲਰ ਤੋਂ ਫੜ ਕੇ ਮਾਰੇ ਮੁੱਕੇ
ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਨਾਲ ਨਾਰਾਜ਼ ਵਰਕਰਾਂ ਨੇ ਕੁੱਟਮਾਰ ਕੀਤੀ। ਵਿਧਾਇਕ ਨਾਲ ਹੋਈ ਕੁੱਟਮਾਰ ਦਾ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਖੁਦ ਨੂੰ ਬਚਾਉਣ ਦੇ ਲਈ ਭੱਜ ਰਿਹਾ ਹੈ ਅਤੇ ਕੁੱਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ। ਵਿਧਾਇਕ ਨਾਲ ਲੋਕਾਂ ਨੇ ਧੱਕਾ-ਮੁੱਕੀ ਕੀਤੀ ਅਤੇ ਕਾਲਰ ਫੜ ਕੇ ਮੁੱਕੇ ਵੀ ਮਾਰੇ ਗਏ। ਜਦਕਿ ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲੇ ਤੱਕ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਵਿਧਾਇਕ ਦਿੱਲੀ ਦੇ ਸ਼ਿਆਮ ਵਿਹਾਰ ‘ਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਦੌਰਾਨ ਅਚਾਨਕ ਹੰਗਾਮਾ ਸ਼ੁਰੂ ਹੋ ਗਿਆ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਗੁੱਸੇ ‘ਚ ਆ ਕੇ ਵਿਧਾਇਕ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਜਦਕਿ ਕੁੱਟਮਾਰ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪ੍ਰੰਤੂ ਭਾਜਪਾ ਦੀ ਦਿੱਲੀ ਇਕਾਈ ਨੇ ਆਰੋਪ ਲਗਾਇਆ ਕਿ ਟਿਕਟਾਂ ਵੇਚਣ ਦੇ ਮਾਮਲੇ ‘ਚ ‘ਆਪ’ ਵਰਕਰਾਂ ਨੇ ਵਿਧਾਇਕ ਨਾਲ ਕੁੱਟਮਾਰ ਕੀਤੀ ਹੈ। ਜਦਕਿ ਵਿਧਾਇਕ ਨੇ ਭਾਜਪਾ ਵੱਲੋਂ ਲਗਾਏ ਆਰੋਪਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …