Breaking News
Home / ਭਾਰਤ / ਆਦਿਵਾਸੀਆਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

ਆਦਿਵਾਸੀਆਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਭਾਜਪਾ : ਰਾਹੁਲ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ‘ਭਾਰਤ ਜੋੜੋ’ ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਆਦਿਵਾਸੀਆਂ ਦੀ ਪੀੜ ਨੂੰ ਮਹਿਸੂਸ ਕੀਤਾ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀਆਂ ਨੂੰ ਘਰੋਂ ਬੇਘਰ ਕਰਨ ਲਈ ਭਾਜਪਾ ਯੋਜਨਾਵਾਂ ਘੜ ਰਹੀ ਹੈ। ਜੰਗਲ ਸਨਅਤਕਾਰਾਂ ਹਵਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਾਜਪਾ ‘ਤੇ ਮੋਰਬੀ ਪੁਲ ਹਾਦਸੇ ਦੇ ‘ਅਸਲ ਦੋਸ਼ੀਆਂ’ ਨੂੰ ਬਚਾਉਣ ਦਾ ਆਰੋਪ ਵੀ ਲਾਇਆ। ਰਾਹੁਲ ਆਪਣੀ ‘ਭਾਰਤ ਜੋੜੋ’ ਯਾਤਰਾ, ਜੋ ਅੱਜ ਕੱਲ੍ਹ ਮਹਾਰਾਸ਼ਟਰ ਵਿੱਚ ਹੈ, ਵਿੱਚੋਂ ਸਮਾਂ ਕੱਢ ਕੇ ਆਗਾਮੀ ਗੁਜਰਾਤ ਅਸੈਂਬਲੀ ਚੋਣਾਂ ਲਈ ਸੂਰਤ ਜ਼ਿਲ੍ਹੇ ਦੇ ਮਹੂਵਾ ਤੇ ਰਾਜਕੋਟ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਗੁਜਰਾਤ ਅਸੈਂਬਲੀ ਲਈ ਪਹਿਲੇ ਗੇੜ ਤਹਿਤ ਪਹਿਲੀ ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਗੁਜਰਾਤ ਚੋਣਾਂ ਦੇ ਐਲਾਨ ਮਗਰੋਂ ਸੂਬੇ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਜ਼ੋਰ ਦੇ ਕੇ ਆਖਿਆ ਕਿ ਆਦਿਵਾਸੀ ਦੇਸ਼ ਦੇ ਪਹਿਲੇ ਮਾਲਕ ਹਨ, ਪਰ ਭਾਜਪਾ ਉਨ੍ਹਾਂ ਦੇ ਜੰਗਲ ਖੋਹਣ ਤੇ ਉਨ੍ਹਾਂ ਦੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਤੋਂ ਦੂਰ ਕਰਨ ਲਈ ਕੰਮ ਕਰ ਰਹੀ ਹੈ।

 

Check Also

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਅੰਤਿ੍ਰਮ ਜ਼ਮਾਨਤ

ਸੁਪਰੀਮ ਕੋਰਟ ਦੀ ਬੈਂਚ ਬਿਨਾ ਫੈਸਲਾ ਸੁਣਾਇਆਂ ਹੀ ਉਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ …