Breaking News
Home / ਪੰਜਾਬ / ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਣ ਦੇ ਲਗਾਏ ਆਰੋਪ

ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਤੇ ਕੇਜਰੀਵਾਲ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਣ ਦੇ ਲਗਾਏ ਆਰੋਪ

ਕਿਹਾ : ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ਸਿਰ ਹੋਵੇਗਾ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਮੁੜ ਸੁਰਜੀਤ ਕਰਨ ਵਿਚ ਅਸਫਲ ਰਹਿਣ ਅਤੇ ਸੂਬੇ ‘ਤੇ ਕਰਜ਼ੇ ਦੇ ਬੋਝ ਨੂੰ ਵਧਾਉਣ ਲਈ ਫਿਟਕਾਰ ਲਗਾਈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਮਰੀਮੋ ਅਰਵਿੰਦ ਕੇਜਰੀਵਾਲ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਨਾਜ਼ੁਕ ਬਣਾ ਦਿੱਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿਚ ਜ਼ਰੂਰੀ ਗਤੀਵਿਧੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਹਰ ਸਮੇਂ ਫੰਡਾਂ ਦੀ ਭੀਖ ਮੰਗ ਰਹੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2022-23 ਦੀ ਤੀਜੀ ਤਿਮਾਹੀ (ਅਕਤੂਬਰ ਤੋਂ ਦਸੰਬਰ) ਵਿਚ 14,700 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਇਹ ਬਿਆਨ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਅਤੇ ਗਾਰੰਟੀਆਂ ਵਿਅਰਥ ਸਾਬਤ ਹੋਈਆਂ ਹਨ ਅਤੇ ਸਿਰਫ ਅੱਠ ਮਹੀਨਿਆਂ ਵਿਚ ਸੂਬੇ ਦੀ ਅਰਥਿਕਤਾ ਡਾਵਾਂਡੋਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਅਖੀਰ ਤੱਕ ਸੂਬੇ ‘ਤੇ 2.65 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਪਾ ਦੇਵੇਗੀ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਮ ‘ਤੇ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …