Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਨੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਵਾਉਣ ਤੋਂ ਵਰਜਿਆ

ਸ਼੍ਰੋਮਣੀ ਕਮੇਟੀ ਨੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਵਾਉਣ ਤੋਂ ਵਰਜਿਆ

ਬ੍ਰਾਜ਼ੀਲ ਦੀ ਇੱਕ ਔਰਤ ਤੇ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖਿਲਾਫ ਕੀਤੀ ਸ਼ਿਕਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਰੀਰ ‘ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਅਤੇ ਗੁਰਬਾਣੀ ਦੀਆਂ ਤੁਕਾਂ ਵਾਲੇ ਟੈਟੂ ਬਣਵਾਉਣ ਵਾਲਿਆਂ ਨੂੰ ਵਰਜਦਿਆਂ ਸ਼੍ਰੋਮਣੀ ਕਮੇਟੀ ਨੇ ਅਜਿਹੀ ਬੇਅਦਬੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੂਨ 2013 ਵਿੱਚ ਇਸ ਸਬੰਧੀ ਇੱਕ ਹੁਕਮਨਾਮਾ ਜਾਰੀ ਕਰਦਿਆਂ ਸਰੀਰ ‘ਤੇ ਸਿੱਖ ਧਾਰਮਿਕ ਚਿੰਨ੍ਹਾਂ ਵਾਲੇ ਟੈਟੂ ਬਣਾਉਣ ਤੋਂ ਵਰਜਿਆ ਗਿਆ ਸੀ।
ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਮੁੜ ਅਜਿਹੀਆਂ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸ਼ਿਕਾਇਤ ਬ੍ਰਾਜ਼ੀਲ ਦੀ ਇੱਕ ਲੜਕੀ ਖਿਲਾਫ ਹੈ, ਜਿਸ ਨੇ ਆਪਣੀ ਲੱਤ ‘ਤੇ ਸਿੱਖ ਧਾਰਮਿਕ ਚਿੰਨ੍ਹ ਦਾ ਟੈਟੂ ਬਣਵਾਇਆ ਹੋਇਆ ਹੈ। ਇਸ ਤੋਂ ਇਲਾਵਾ ਇੱਕ ਸ਼ਿਕਾਇਤ ਅਮਰੀਕਾ ਵਸਦੇ ਭਾਰਤੀ ਮੂਲ ਦੇ ਵਿਅਕਤੀ ਖਿਲਾਫ ਹੈ, ਜਿਸ ਨੇ ਆਪਣੇ ਸਰੀਰ ‘ਤੇ ਗੁਰਬਾਣੀ ਦੀ ਤੁਕ ਵਾਲਾ ਟੈਟੂ ਬਣਵਾਇਆ ਹੈ।
ਸ਼੍ਰੋਮਣੀ ਕਮੇਟੀ ਨੇ ਉਕਤ ਦੋਵਾਂ ਖਿਲਾਫ ਭਾਰਤ ਅਤੇ ਸਬੰਧਤ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਕੋਲ ਸ਼ਿਕਾਇਤ ਕੀਤੀ ਹੈ।
ਇਸ ਦੇ ਨਾਲ ਹੀ ਦੋਵਾਂ ਕੋਲ ਨਿੱਜੀ ਤੌਰ ‘ਤੇ ਵੀ ਇਨ੍ਹਾਂ ਟੈਟੂਆਂ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਇਹ ਸ਼ਿਕਾਇਤ ਮਿਲਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਸਬੰਧੀ ਜਾਰੀ ਕੀਤਾ ਹੁਕਮਨਾਮਾ ਸੋਸ਼ਲ ਮੀਡੀਆ ‘ਤੇ ਸਾਂਝਾ ਕਰਦਿਆਂ ਅਜਿਹੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਦਾਕਾਰਾ ਮੰਦਿਰਾ ਬੇਦੀ ਨੇ ਵੀ ਅਜਿਹਾ ਇੱਕ ਟੈਟੂ ਬਣਵਾਇਆ ਸੀ, ਜਿਸ ਦਾ ਵਿਰੋਧ ਹੋਣ ਮਗਰੋਂ ਉਸ ਨੇ ਜਨਤਕ ਤੌਰ ‘ਤੇ ਮੁਆਫ਼ੀ ਮੰਗੀ ਸੀ।
ਧਾਰਮਿਕ ਭਾਵਨਾਵਾਂ ਨੂੰ ਪੁੱਜਦੀ ਹੈ ਠੇਸ: ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਲੋਕਾਂ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਨਾ ਕਰਨ ਲਈ ਕਿਹਾ ਗਿਆ ਹੈ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …