ਏਅਰਪੋਰਟ ‘ਤੇ ਟਰਮੀਨਲ ਦਾ ਕੰਮ ਹੋਇਆ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ‘ਤੇ ਕੰਮ ਸ਼ੁਰੂ ਕਰ ਕਰਵਾ ਦਿੱਤਾ ਹੈ। ਮਾਨ ਸਰਕਾਰ ਨੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਹਲਵਾਰਾ ਏਅਰਪੋਰਟ ‘ਤੇ ਟਰਮੀਨਲ ਦਾ ਕੰਮ ਪੀ ਡਬਲਿਊ ਡੀ ਵਿਭਾਗ ਵੱਲੋਂ ਪੁਰਾਣੇ ਡਿਜ਼ਾਇਨ ਅਨੁਸਾਰ ਹੀ ਕਰਵਾਇਆ ਜਾਵੇਗਾ। ਜਦਕਿ ਇਸ ਤੋਂ ਪਹਿਲਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨਾਲ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਕੁੱਝ ਵਿਵਾਦ ਹੋ ਗਿਆ ਸੀ, ਜਿਸ ਦੇ ਚਲਦਿਆਂ ਏਅਰਪੋਰਟ ‘ਤੇ ਟਰਮੀਨਲ ਬਣਾਉਣ ਦਾ ਕੰਮ ਲਟਕ ਗਿਆ ਸੀ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਸੀ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਨੂੰ ਇਕ ਹੋਰ ਏਅਰਪੋਰਟ ਮਿਲਣ ਵਾਲਾ ਹੈ। ਉਨ੍ਹਾਂ ਐਲਾਨ ਕੀਤਾ ਸੀ ਕਿ ਹਲਵਾਰਾ ਏਅਰਪੋਰਟ ਨੂੰ ਆਮ ਜਨਤਾ ਲਈ ਖੋਲ੍ਹਣ ਲਈ ਇਥੇ ਜਲਦੀ ਹੀ ਟਰਮੀਨਲ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਲੁਧਿਆਣਾ ਵਾਸੀਆਂ ਨੂੰ ਬਹੁਤ ਵੱਡਾ ਲਾਭ ਮਿਲੇਗਾ।