ਚੰਡੀਗੜ੍ਹ : ਪੰਜਾਬ ਸਰਕਾਰ ਆਨੰਦ ਕਾਰਜ ਮੈਰਿਜ ਐਕਟ ਵਿਚ ਸੋਧ ਦੀ ਤਿਆਰੀ ਵਿਚ ਜੁਟ ਗਈ ਹੈ। ਸੂਤਰਾਂ ਦੇ ਅਨੁਸਾਰ ਅਗਾਮੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੋਧ ਬਿੱਲ ਦੀ ਪ੍ਰਕਿਰਿਆ ਨੂੰ ਮਨਜੂਰੀ ਮਿਲ ਸਕਦੀ ਹੈ। ਨਵੀਂ ਸੋਧ ਦੇ ਮੁਤਾਬਕ ਆਨੰਦ ਕਾਰਜ ਮੈਰਿਜ ਐਕਟ ਦੇ ਤਹਿਤ ਵਿਆਹ ਹੁਣ ਕਿਤੇ ਵੀ ਰਜਿਸਟਰਡ ਹੋ ਸਕੇਗਾ। ਸਾਲ 2016 ਵਿਚ ਅਕਾਲੀ ਦਲ-ਭਾਜਪਾ ਦੀ ਸਰਕਾਰ ਸਮੇਂ ਆਨੰਦ ਮੈਰਿਜ ਐਕਟ ਹੋਂਦ ਵਿਚ ਆਇਆ ਸੀ, ਪਰ ਇਸ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਅਤੇ ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਆਈ, ਫਿਰ ਵੀ ਇਸ ਨੂੰ ਮੁਕੰਮਲ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ। ਦੱਸਣਯੋਗ ਹੈ ਕਿ ਪਹਿਲਾਂ ਵਿਆਹ ਨੂੰ ਹਿੰਦੂ ਵਿਆਹ ਦੇ ਰੂਪ ਵਿਚ ਰਜਿਸਟਰ ਕੀਤਾ ਜਾਂਦਾ ਰਿਹਾ। ਇਸ ਨਾਲ ਵਿਦੇਸ਼ ਜਾਣ ਵਾਲੇ ਜੋੜਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …