ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਪੰਜਾਬ ਸਰਕਾਰ ‘ਤੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਗੁਜਰਾਤ ਅਤੇ ਹਿਮਾਚਲ ਚੋਣਾਂ ਲਈ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ‘ਤੇ ਖਰਚ ਕੀਤਾ ਗਿਆ ਹੈ। ਵੜਿੰਗ ਨੇ ਕਿਹਾ ਕਿ ਉਹ ਲਿਖ ਕੇ ਦੇਣ ਨੂੰ ਤਿਆਰ ਹਨ ਕਿ ਹਿਮਾਚਲ ਵਿਚ ਆਮ ਆਦਮੀ ਪਾਰਟੀ ਨੂੰ ਇਕ ਵੀ ਸੀਟ ਨਹੀਂ ਮਿਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਅਗਾਮੀ ਚੋਣਾਂ ਦੌਰਾਨ ਜ਼ਮੀਨੀ ਪੱਧਰ ‘ਤੇ ਜੁੜੇ ਵਰਕਰਾਂ ਨੂੰ ਹੀ ਕਾਂਗਰਸ ਪਾਰਟੀ ਵਲੋਂ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਚਹੇਤੇ ਵਿਅਕਤੀ ਨੂੰ ਟਿਕਟ ਨਹੀਂ ਮਿਲੇਗੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …